Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ‘ਖੇਡਾਂ ਵਤਨ ਪੰਜਾਬ ਦੀਆਂ-2023’ – ਵਾਲੀਬਾਲ, ਦੌੜਾਂ ਅਤੇ ਫ਼ੁੱਟਬਾਲ ਵਿੱਚ ਖਿਡਾਰੀਆਂ ਨੇ ਦਿਖਾਏ ਜੌਹਰ 

‘ਖੇਡਾਂ ਵਤਨ ਪੰਜਾਬ ਦੀਆਂ-2023’ – ਵਾਲੀਬਾਲ, ਦੌੜਾਂ ਅਤੇ ਫ਼ੁੱਟਬਾਲ ਵਿੱਚ ਖਿਡਾਰੀਆਂ ਨੇ ਦਿਖਾਏ ਜੌਹਰ 

ਹੁਸ਼ਿਆਰਪੁਰ (ਬਿਊਰੋ) 
 4 ਸਤੰਬਰ : ‘ਖੇਡਾਂ ਵਤਨ ਪੰਜਾਬ ਦੀਆ-2023’ ਦੇ ਤੀਜੇ ਦਿਨ ਵਾਲੀਬਾਲ, ਦੌੜਾਂ ਅਤੇ ਫੁੱਟਬਾਲ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਟਾਂਡਾ ਵਿੱਚ ਲੜਕਿਆਂ ਦੇ ਅੰਡਰ-14 ਵਾਲੀਬਾਲ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਬਘਿਆੜੀ ਪਹਿਲੇ, ਗੁਰੂ ਗੋਬਿੰਦ ਸਿੰਘ ਸਕੂਲ ਨੈਨੋਵਾਲ ਵੈਦ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਡਾਂਡੀਆ ਤੀਜੇ ਸਥਾਨ ’ਤੇ ਰਿਹਾ। ਅੰਡਰ-17 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਬਘਿਆੜੀ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ਹੂਰਾ ਦੂਜੇ, ਗੁਰੂ ਗੋਬਿੰਦ ਸਿੰਘ ਸਕੂਲ ਨਾਨੋਵਾਲ ਵੈਦ ਤੀਜੇ ਅਤੇ ਖੁੱਡਾ ਚੌਥੇ ਸਥਾਨ ’ਤੇ ਰਹੇ। ਅੰਡਰ-21 ਵਿੱਚ ਬੱਸੀ ਜਲਾਲ ਪਹਿਲੇ, ਖਰਲਾ ਖੂਹ ਦੂਜੇ, ਬੋਦਲ ਕੋਟਲੀ ਤੀਜੇ ਅਤੇ ਕੰਧਾਲਾ ਜੱਟਾਂ ਚੌਥੇ ਸਥਾਨ ’ਤੇ ਰਿਹਾ। ਅੰਡਰ 21 ਤੋਂ 30 ਵਿੱਚ ਜੌੜਾ ਜੇਤੂ ਰਿਹਾ। ਇਸੇ ਤਰ੍ਹਾਂ ਅੰਡਰ 40 ਤੋਂ 55 ਵਿੱਚ ਕਸ਼ਮੀਰੀ ਸਪੋਰਟਸ ਕਲੱਬ ਫੌਜੀ ਕਲੋਨੀ ਜੇਤੂ ਰਿਹਾ।
ਲੜਕੀਆਂ ਦੇ ਵਾਲੀਬਾਲ ਅੰਡਰ-17 ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ਹੂਰਾ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਦੂਜੇ ਸਥਾਨ ’ਤੇ ਰਿਹਾ। ਅੰਡਰ-21 ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ਹੂਰਾ ਜੇਤੂ ਰਿਹਾ।
ਬਲਾਕ ਗੜ੍ਹਸ਼ੰਕਰ ਵਿੱਚ ਅੰਡਰ-17 ਲੜਕੀਆਂ ਦੀ 100 ਮੀਟਰ ਦੌੜ ਵਿੱਚ ਮਨਸਿਮਰਨ ਕੌਰ ਨੇ ਪਹਿਲਾ ਅਤੇ ਸੰਤੋਖ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਅੰਡਰ-14 ਫੁੱਟਬਾਲ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਰਾ ਡਿੰਗਰੀਆ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਨੇ ਦੂਜਾ ਸਥਾਨ ਹਾਸਲ ਕੀਤਾ।