Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪਬਲਿਕ ਪੁਲਿਸ ਮੀਟਿੰਗਾਂ ਦਾ ਅਯੋਜਨ

ਗੜ੍ਹਦੀਵਾਲਾ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪਬਲਿਕ ਪੁਲਿਸ ਮੀਟਿੰਗਾਂ ਦਾ ਅਯੋਜਨ

ਗੜ੍ਹਦੀਵਾਲਾ (ਚੌਧਰੀ)

5 ਸਤੰਬਰ : ਗੜ੍ਹਦੀਵਾਲਾ ਪੁਲਿਸ ਵੱਲੋਂ ਮਾਨਯੋਗ ਐੱਸ.ਐੱਸ.ਪੀ ਸ. ਸਰਤਾਜ ਸਿੰਘ ਚਾਹਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵੱਲੋਂ ਵੱਖ-ਵੱਖ ਪਿੰਡਾਂ ਬਰਾਂਡਾ, ਮਾਂਗਾ, ਕਾਲਰਾਂ ਵਿਖੇ ਸਰਪੰਚਾਂ/ਪੰਚਾਂ, ਮੋਹਤਬਰ ਵਿਅਕਤੀਆਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾ ਤੁਰੰਤ ਸੂਚਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਰਾਤ ਸਮੇਂ ਪਿੰਡ ਵਿੱਚ ਆਪਣੇ ਘਰਾਂ ਦੇ ਬਾਹਰ ਬੱਲਬ ਜਗਾਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵਲੋਂ ਆਪੋ-ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਏ.ਐੱਸ.ਆਈ.ਸਰਬਜੀਤ ਸਿੰਘ, ਏਐਸਆਈ ਪਰਮਜੀਤ ਸਿੰਘ, ਸਿਪਾਹੀ ਰਿਸ਼ਵ ਸਿੰਘ, ਪੀਐਚਜੀ ਵਿਜੈ ਕੁਮਾਰ, ਸਰਪੰਚ ਗੁਰਕਮਲ ਕੌਰ ਬਰਾਂਡਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਹਰਜਿੰਦਰ ਸਿੰਘ, ਪੰਚ ਤਰਸੇਮ ਸਿੰਘ, ਮੱਘਰ ਸਿੰਘ, ਨੰਬਰਦਾਰ ਹਰਵਿੰਦਰ ਸਿੰਘ ,ਬਲਵੀਰ ਸਿੰਘ,ਰਤਨ ਸਿੰਘ,ਹਰਪ੍ਰੀਤ ਕੌਰ,ਚੌਕੀਦਾਰ ਜਗਦੀਸ਼ ਸਿੰਘ ਮਾਂਗਾ,ਬਲਕਾਰ ਸਿੰਘ,ਹਰਮਿੰਦਰ ਸਿੰਘ,ਸੁਲਿੰਦਰ ਸਿੰਘ, ਦਿਲਪ੍ਰੀਤ ਸਿੰਘ, ਨਿਰਵੈਰ ਸਿੰਘ,ਸੂਰਤ ਸਿੰਘ, ਕਰਨੈਲ ਸਿੰਘ, ਸਰਪੰਚ ਦਲਜੀਤ ਕੌਰ ਕਾਲਰਾਂ, ਨੰਬਰਦਾਰ ਗੁਰਮੀਤ ਸਿੰਘ, ਸੰਤੋਖ ਸਿੰਘ,ਮੰਗਤ ਰਾਮ, ਸਰਬਜੀਤ ਸਿੰਘ, ਰਾਮ ਪਾਲ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਰ ਵਿਅਕਤੀ ਹਾਜਰ ਸਨ।