Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਲੈਕਚਰ ਸਟੈਂਡ ਭੇਂਟ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਲੈਕਚਰ ਸਟੈਂਡ ਭੇਂਟ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

6 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇ.ਐਮ.ਐਸ ਕਾਲਜ ਦਾ ਉਦੇਸ਼ ਕਰਮ ਮਿਹਨਤ ਸੇਵਾ ਹੈ। ਇਸੇ ਉਦੇਸ਼ ਤੇ ਚੱਲਦੇ ਹੋਏ ਕੇ.ਐਮ.ਐਸ ਕਾਲਜ ਦੀ ਮੈਂਨੇਜਮੇਂਟ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਕਾਲਜ ਦੀ ਭਲਾਈ ਅਤੇ ਸਮਾਜ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਹਨ। ਇਸੇ ਲੜੀ ਵਿੱਚ ਅੱਗੇ ਵੱਧਦੇ ਹੋਏ ਲੋਕ ਭਲਾਈ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਹਨਾ ਅਧਿਆਪਕ ਦਿਵਸ ਦੇ ਮੌਕੇ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਲਈ ਲੈਕਚਰ ਸਟੈਂਡ ਭੇਂਟ ਕੀਤੇ। ਉਹਨਾ ਦੱਸਿਆ ਕਿ ਇਹ ਲੈਕਚਰ ਸਟੈਂਡ ਖਾਸ ਕਰਕੇ ਪ੍ਰਾਇਮਰੀ ਕਲਾਸ ਦੇ ਵਿਦਿਆਰਥੀਆਂ ਦੀ ਵਰਤੋਂ ਲਈ ਬਣਾਏ ਗਏ ਹਨ, ਤਾਂ ਜੋ ਵਿਦਿਆਰਥੀਆਂ ਨੂੰ ਬੋਲਣ ਦਾ ਮੌਕਾ ਮਿਲ ਸਕੇ ਅਤੇ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਪੇਸ਼ ਕਰ ਸਕਣ। ਅਜਿਹੇ ਉਪਰਾਲਿਆਂ ਸਦਕਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਗਲੋਬਲ ਲੀਡਰ ਬਣਨ ਲਈ ਮਦਦ ਮਿਲੇਗੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਅਨੀਤਾ ਪਾਲ ਨੇ ਕੇ.ਐਮ.ਐਸ ਕਾਲਜ ਮੈਂਨੇਜਮੇਂਟ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਤੇ ਕੇ.ਐਮ.ਐਸ ਕਾਲਜ ਦੇ ਫੈਕਲਟੀ ਮੈਂਬਰ ਰੀਮਾ ਸਿੰਘ, ਕੰਕਣ ਮਜੂਮਦਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਸਟਾਫ਼ ਮੈਂਬਰ ਪੰਕਜ ਰੱਤੀ, ਸਰਿਤਾ ਰਾਣੀ, ਕਮਲਜੀਤ ਕੌਰ, ਰਵਿੰਦਰ ਸਿੰਘ, ਸੰਗੀਤਾ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਤਸਵੀਰ ਵਿੱਚ ਲੈਕਚਰ ਸਟੈਂਡ ਭੇਂਟ ਕਰਨ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪ੍ਰਿੰਸੀਪਲ ਅਨੀਤਾ ਪਾਲ ਕੇ.ਐਮ.ਐਸ ਕਾਲਜ ਮੈਨੇਜਮੈਂਟ ਨੂੰ ਸਨਮਾਨਿਤ ਕਰਦੇ ਹੋਏ।