Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਡੀ.ਏ.ਵੀ.ਪਬਲਿਕ ਸਕੂਲ ‘ਚ ਅਧਿਆਪਕ ਦਿਵਸ ‘ ਅਤੇ ‘ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਡੀ.ਏ.ਵੀ.ਪਬਲਿਕ ਸਕੂਲ ‘ਚ ਅਧਿਆਪਕ ਦਿਵਸ ‘ ਅਤੇ ‘ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

6 ਸਤੰਬਰ : ਲਾਲਾ ਜਗਤ ਨਰਾਇਣ ਡੀ.ਏ.ਵੀ. ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ: ਅਮਿਤ ਨਾਗਵਾਨ ਦੀ ਪ੍ਰਧਾਨਗੀ ਹੇਠ 5 ਸਤੰਬਰ ਅਤੇ ਜਨਮ ਅਸ਼ਟਮੀ 6 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਗਿਆ। ਅਧਿਆਪਕ ਦਿਵਸ ‘ਤੇ 9ਵੀਂ ਜਮਾਤ ਦੀ ਵਿਦਿਆਰਥਣ ਹਰਸ਼ਿਤਾ ਰਾਣਾ ਨੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਅਧਿਆਪਕ ਦਿਵਸ ਦੀ ਸ਼ੁਰੂਆਤ ਅਤੇ ਮਹੱਤਤਾ ‘ਤੇ ਵਿਚਾਰ ਪੇਸ਼ ਕੀਤੇ। ਇਸ ਤੋਂ ਬਾਅਦ ਪਹਿਲੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਰਾਜਸਥਾਨੀ ਨਾਚ ਕੀਤਾ ਗਿਆ।

ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਗਿੱਧਾ ਅਤੇ ਪੁਰਾਣੇ ਪੰਜਾਬੀ ਲੋਕ ਗੀਤਾਂ ‘ਤੇ ਡਾਂਸ ਕੀਤਾ, ਨਾਲ ਹੀ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ। 6ਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸੋਸ਼ਲ ਮੀਡੀਆ ‘ਤੇ ਇਕ ਛੋਟਾ ਸਕਿੰਟ ਪੇਸ਼ ਕੀਤਾ। ਜਿਸ ਵਿੱਚ ਸਾਡੇ ਜੀਵਨ ਵਿੱਚ ਸੋਸ਼ਲ ਮੀਡੀਆ ਦੇ ਪ੍ਰਭਾਵਾਂ ਨੂੰ ਦਰਸਾਇਆ ਗਿਆ ਹੈ।

ਅੱਜ ਜਨਮ ਅਸ਼ਟਮੀ ਮੌਕੇ ਬਾਂਕੇ ਬਿਹਾਰੀ ਜੀ ਦਾ ਝੂਲਾ ਸਜਾਇਆ ਗਿਆ। ਉਨ੍ਹਾਂ ਦੀ ਪੂਜਾ ਤੇ ਬਾਅਦ ਝੂਲਾ ਝੁਲਾਇਆ ਗਿਆ। ਨਰਸਰੀ ਵਿੰਗ ਦੇ ਬੱਚਿਆਂ ਨੇ ਰਾਧਾ ਕ੍ਰਿਸ਼ਨ ਦਾ ਰੂਪ ਧਾਰਿਆ।ਤੀਜੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਲਈ ਭਗਵਾਨ ਕ੍ਰਿਸ਼ਨ ਦੇ ਜੀਵਨ ‘ਤੇ ਆਧਾਰਿਤ ਘਟਨਾਵਾਂ ‘ਤੇ ਪੋਸਟਰ ਮੇਕਿੰਗ ਗਤੀਵਿਧੀ ਕਰਵਾਈ ਗਈ। ਅਧਿਆਪਕ ਦਿਵਸ ਦੇ ਮੌਕੇ ‘ਤੇ ਪ੍ਰਿੰਸੀਪਲ ਡਾ: ਅਮਿਤ ਨਾਗਵਾਨ ਨੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਸਮਾਜ ‘ਚ ਅਧਿਆਪਕ ਦੀ ਭੂਮਿਕਾ ਦੀ ਮਹੱਤਤਾ ਬਾਰੇ ਦੱਸਦਿਆਂ ਅਧਿਆਪਕਾਂ ਨੂੰ ਸਖ਼ਤ ਮਿਹਨਤ ਨਾਲ ਅੱਗੇ ਵੱਧਣ ਅਤੇ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਿਤ ਕੀਤਾ। ਜਨਮ ਅਸ਼ਟਮੀ ਦੀਆਂ ਵੀ ਸਭ ਨੂੰ ਸੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਸਮੂਹ ਸਟਾਫ਼ ਹਾਜਰ ਸੀ।