Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਪੁਲਿਸ ਵਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਸਮੇਤ ਦੋ ਗ੍ਰਿਫਤਾਰ*

*ਪੁਲਿਸ ਵਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਸਮੇਤ ਦੋ ਗ੍ਰਿਫਤਾਰ*

ਟਾਂਡਾ / ਦਸੂਹਾ (ਚੌਧਰੀ) 

6 ਸਤੰਬਰ : ਟਾਂਡਾ ਪੁਲਿਸ ਵੱਲੋ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਜੋਤੀ ਪਤਨੀ ਰਾਜਨ ਵਾਸੀ ਅਹਿਆਪੁਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਤੇ ਪ੍ਰਵੀਨ ਸਿੰਘ ਪੀਨਾ ਪੁੱਤਰ ਰਾਵਲ ਸਿੰਘ ਵਾਸੀ ਖੱਖਾਂ ਥਾਣਾ ਟਾਂਡਾ ਵਜੋਂ ਹੋਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸਰਬਜੀਤ ਸਿੰਘ ਬਾਹਿਆ ਐਸ ਪੀ (ਇੰਨਵੈਸੀਗੇਸ਼ਨ) ਹੁਸਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਏ ਐਸ.ਆਈ ਨਰਿੰਦਰ ਸਿੰਘ ਥਾਂਣਾ ਟਾਡਾ ਸਮੇਤ ਪੁਲਿਸ ਪਾਰਟੀ ਅਤੇ ਏ ਐਸ ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਇਕ ਔਰਤ ਅਤੇ ਇਕ ਮਰਦ ਨੂੰ ਕਾਬੂ ਕਰਕੇ ਉਹਨਾ ਪਾਸੋ (ਜੋਤੀ ਪਾਸੋ 180 ਗ੍ਰਾਮ ਨਸ਼ੀਲਾ ਪਦਾਰਥ ਅਤੇ ਪ੍ਰਵੀਨ ਸਿੰਘ ਪੀਨ ਪਾਸੋਂ 657 ਗ੍ਰਾਮ ਨਸ਼ੀਲਾ ਪਦਾਰਥ) ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕਰਨ ਤੇ ਜਿੰਨਾ ਪਾਸੋਂ  ਨਸ਼ਾ ਖਰੀਦ ਕਰਦੇ ਹਨ। ਉਹਨਾ ਨੂੰ ਮੁਕੱਦਮਾ ਵਿਚ ਨਾਮਯਦ ਕੀਤਾ ਜਾ ਰਿਹਾ ਹੈ ।ਦੋਸੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਬਾਕੀ ਦੋਸ਼ੀ ਦੀ ਭਾਲ ਜਾਰੀ ਹੈ।