Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ.ਰਵਜੋਤ ਦੀ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ.ਰਵਜੋਤ ਦੀ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਹੁਸ਼ਿਆਰਪੁਰ (ਬਿਊਰੋ) 

6 ਸਤੰਬਰ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਪੀਕਰ ਸੰਧਵਾਂ ਨੇ ਹੁਸ਼ਿਆਰਪੁਰ ਦੇ ਟੈਗੋਰ ਨਗਰ ਵਿਖੇ ਡਾ. ਰਵਜੋਤ ਦੇ ਨਿਵਾਸ ਅਸਥਾਨ ’ਤੇ ਪੁੱਜ ਕੇ ਡਾ. ਰਵਜੋਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

 ਇਸ ਮੌਕੇ ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਵਿਚੋਂ ਸਭ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ।  ਉਨ੍ਹਾਂ ਕਿਹਾ ਕਿ ਇਨਸਾਨ ਜ਼ਿੰਦਗੀ ਵਿਚ ਜਿੰਨਾ ਮਰਜ਼ੀ ਉੱਚਾ ਉੱਠ ਜਾਵੇ ਅਤੇ ਭਾਵੇਂ ਕਿੰਨਾ ਵੀ ਵੱਡਾ ਰੁਤਬਾ ਹਾਸਲ ਕਰ ਲਵੇ, ਪਰ ਮਾਂ ਲਈ ਉਹ ਹਮੇਸ਼ਾ ਬੱਚਾ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਸੁਰਿੰਦਰ ਕੌਰ ਦਾ ਵਿਛੋੜਾ ਸੱਚਮੁੱਚ ਬਹੁਤ ਦੁਖਦਾਈ ਹੈ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਜ਼ਿਕਰਯੋਗ ਹੈ ਕਿ ਮਾਤਾ ਸੁਰਿੰਦਰ ਕੌਰ (76) ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ।

ਇਸ ਮੌਕੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਦੇ ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।