Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing *1611 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਪੰਜ ਸਮਗਲਰ ਪੁਲਿਸ ਅੜਿੱਕੇ*

*1611 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਪੰਜ ਸਮਗਲਰ ਪੁਲਿਸ ਅੜਿੱਕੇ*

ਟਾਂਡਾ / ਦਸੂਹਾ (ਚੌਧਰੀ) 

8 ਸਤੰਬਰ : 1611 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਪੰਜ ਸਮਗਲਰਾਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਜਿੰਦਰ ਸਿੰਘ ਵਾਸੀ ਨਜਦੀਕ ਆਧੂਰਵੈਦਿਕ ਡਿਸਪੈਂਸਰੀ ਜੋੜਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ,ਅਕਾਸ਼ਦੀਪ ਪੁੱਤਰ ਸੁਰਜੀਤ ਵਾਸੀ ਖੱਖਾ ਥਾਣਾ ਟਾਡਾ ਜਿਲਾ ਹੁਸਿਆਰਪੁਰ,ਦੀਪਕ ਕੁਮਾਰ ਉਰਫ ਦੀਪੂ ਪੁੱਤਰ ਸਤਨਾਮ ਵਾਸੀ ਖੱਖਾ ਥਾਣਾ ਟਾਂਡਾ,ਸੰਤੋਖ ਸਿੰਘ ਉਰਫ ਤੋਖੀ ਪੁੱਤਰ ਗੁਰਮੇਲ ਸਿੰਘ ਵਾਸੀ ਖੱਖਾ ਥਾਣਾ ਟਾਂਡਾ ਅਤੇ ਅਜੈ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਚੋਟਾਲਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹਿਆ ਐਸ ਪੀ (ਇੰਨਵੈਸੀਗੇਸ਼ਨ) ਹੁਸਿਆਰਪੁਰ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਏ ਐਸ.ਆਈ ਰਜੇਸ਼ ਕੁਮਾਰ ਇੰਚਾਰਜ ਚੋਕੀ ਸਰਾਂ ਸਮੇਤ ਪੁਲਿਸ ਪਾਰਟੀ, ਏ ਐਸ ਆਈ ਮਨਿੰਦਰ ਕੌਰ ਸਮੇਤ ਪੁਲਿਸ ਪਾਰਟੀ, ਏ ਐਸ ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋ ਵੱਖ-ਵੱਖ ਮੁਕਦਮਿਆਂ ਵਿਚ ਪੰਜ ਵਿਆਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕਰਨ ਤੇ ਜਿਸ ਪਾਸੋ ਨਸ਼ਾ ਖਰੀਦ ਕਰਦੇ ਹਨ। ਉਹਨਾ ਨੂੰ ਮੁਕੱਦਮਾ ਵਿਚ ਨਾਮਯਦ ਕੀਤਾ ਗਿਆ ।ਦੋਸੀਆਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਨਾਮਯਦ ਦੋਸ਼ੀਆਨ ਦੀ ਭਾਲ ਜਾਰੀ ਹੈ।