Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਥਾਣਾ ਗੜਦੀਵਾਲਾ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿੱਚ ਪੁਲਿਸ ਪਬਲਿਕ ਮੀਟਿੰਗਾਂ ਦਾ ਆਯੋਜਨ

ਥਾਣਾ ਗੜਦੀਵਾਲਾ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿੱਚ ਪੁਲਿਸ ਪਬਲਿਕ ਮੀਟਿੰਗਾਂ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

8 ਸਤੰਬਰ : ਗੜ੍ਹਦੀਵਾਲਾ ਪੁਲਿਸ ਵੱਲੋਂ ਮਾਨਯੋਗ ਐੱਸ.ਐੱਸ.ਪੀ ਸ. ਸਰਤਾਜ ਸਿੰਘ ਚਾਹਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਡੀ.ਐੱਸ.ਪੀ.ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਅਤੇ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਰਪੰਚਾਂ,ਪੰਚਾਂ, ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉੱਚ ਅਫਸਰਾਂ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਰਾਤ ਸਮੇਂ ਪਿੰਡ ਵਿੱਚ ਆਪਣੇ ਘਰਾਂ ਦੇ ਬਾਹਰ ਬੱਲਬ ਜਗਾਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਘੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ। ਜਾਵੇ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵਲੋਂ ਆਪੋ-ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਐਸ.ਆਈ. ਅਜੀਤ ਸਿੰਘ, ਏ. ਐਸ.ਆਈ. ਪਰਮਜੀਤ ਸਿੰਘ, ਏ. ਐੱਸ.ਆਈ. ਸਰਬਜੀਤ ਸਿੰਘ, ਹੈਡ ਕਾਂਸਟੇਬਲ / ਐਮ ਐਚ ਸੀ ਗਗਨਦੀਪ ਸਿੰਘ .ਸੀ ਟੀ ਨਵਦੀਪ ਸਿੰਘ, ਹੈਡ ਕਾਂਸਟੇਬਲ ਸੁਖਦੇਵ ਸਿੰਘ ਪਿੰਡ ਧੁੱਗਾ ਕਲਾਂ,ਤਲਵੰਡੀ ਜੱਟਾਂ, ਮਾਛੀਆਂ ਦੇ ਸਰਪੰਚਾਂ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਰ ਵਿਅਕਤੀ ਹਾਜਰ ਸਨ।

error: copy content is like crime its probhihated