Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing *ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ*

*ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ*

ਟਾਂਡਾ / ਦਸੂਹਾ (ਚੌਧਰੀ)

8 ਸਤੰਬਰ : ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਦੋਸ਼ੀਆਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਪਰਵਿੰਦਰ ਸਿੰਘ ਉਰਫ ਲੁਬਾ ਪੁੱਤਰ ਸਰਵਨ ਸਿੰਘ ਵਾਸੀ ਬੱਸੀ ਜਲਾਲ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਅਤੇ ਦਵਿੰਦਰ ਕੌਰ ਉਰਫ ਭੂਆ ਪਤਨੀ ਸੁਰਿੰਦਰ ਸਿੰਘ ਵਾਸੀ ਦਰਿਆ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹਿਆ ਐਸ ਪੀ (ਇੰਨਵੈਸੀਗੇਸ਼ਨ)ਹੁਸਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਸ਼ਰਾਬ ਸਪਲਾਈ ਕਰਨ ਵਾਲਿਆ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜੋ ਏ ਐਸ.ਆਈ ਨਰਿੰਦਰ ਸਿੰਘ ਚੋਕੀ ਸਰਾਂ ਥਾਣਾ ਟਾਂਡਾ ਦੀ ਪੁਲਿਸ ਪਾਰਟੀ ਅਤੇ ਏ ਐਸ.ਆਈ ਗੁਰਮੀਤ ਸਿੰਘ ਚੋਕੀ ਸਰਾਂ ਥਾਂਣਾ ਟਾਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਦੋ ਦੋਸ਼ੀ ਨੂੰ ਵੱਖ-ਵੱਖ ਮੁਕਦਮਾ ਵਿਚ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਭਾਰੀ ਮਾਤਰਾ ਵਿਚ ਸ਼ਰਾਬ ਬ੍ਰਾਮਦ ਹੋਣ ਤੇ ਮੁਕਦਮਾ ਦਰਜ ਰਜਿਸਟਰ ਕਰਕੇ ਲੋੜੀੰਦੀ ਕਾਰਵਾਈ ਅਮਲ ਵਿਚ ਲਿਆਂਦੀ ਦੋਰਾਨੇ ਤਫ਼ਤੀਸ਼ ਡੂੰਘਾਈ ਨਾਲ ਪੁੱਛ ਗਿੱਛ ਕਰਨ ਤੇ ਜਿਹਨਾ ਪਾਸੋਂ ਸ਼ਰਾਬ ਖਰੀਦ ਕਰਦੇ ਹਨ ਉਹਨਾ ਨੂੰ ਮੁਕੱਦਮਾ ਵਿਚ ਨਾਮਯਦ ਕੀਤਾ ਜਾਵੇਗਾ । ਦੋਸੀਆਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।