Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਅਕਾਲੀ ਦਲ (ਬ) ਵਲੋਂ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਅਰਵਿੰਦਰ ਸਿੰਘ ਰਸੂਲਪੁਰ ਸਮੇਤ ਕਈ ਹੋਰ ਹਲਕਾ ਇੰਚਾਰਜ ਨਿਯੁਕਤ

ਅਕਾਲੀ ਦਲ (ਬ) ਵਲੋਂ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਅਰਵਿੰਦਰ ਸਿੰਘ ਰਸੂਲਪੁਰ ਸਮੇਤ ਕਈ ਹੋਰ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ / ਹੁਸ਼ਿਆਰਪੁਰ (PPT NEWS) 

10 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਅਤੇ ਚਾਰ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ।

ਪਾਰਲੀਮੈਂਟ ਹਲਕਾ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਸ੍ਰੀ ਅਨਿਲ ਜੋਸ਼ੀ, ਗੁਰਦਾਸਪੁਰ ਲਈ ਸ. ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਲਈ ਸ. ਬਿਕਰਮ ਸਿੰਘ ਮਜੀਠੀਆ, ਜਲੰਧਰ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ, ਸ੍ਰੀ ਆਨੰਦਪੁਰ ਸਾਹਿਬ ਲਈ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਲਈ ਸ.ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਲਈ ਸ.ਸਿਕੰਦਰ ਸਿੰਘ ਮਲੂਕਾ, ਸੰਗਰੂਰ ਲਈ ਸ.ਇਕਬਾਲ ਸਿੰਘ ਝੂੰਦਾਂ, ਬਠਿੰਡਾ ਲਈ ਬੀਬਾ ਹਰਸਿਮਰਤ ਕੌਰ ਬਾਦਲ, ਲੁਧਿਆਣਾ ਲਈ ਸ਼੍ਰੀ ਐਨ.ਕੇ.ਸ਼ਰਮਾ (ਸ਼ਹਿਰੀ) ਅਤੇ ਤੀਰਥ ਸਿੰਘ ਮਾਹਲਾ (ਦਿਹਾਤੀ) ਨੂੰ ਨਿਯੁਕਤ ਕੀਤਾ। ਚਾਰ ਵਿਧਾਨ ਸਭਾ ਹਲਕਿਆਂ ‘ਚ ਮੁੱਖ ਸੇਵਾਦਾਰ ਹਰਿੰਦਰ ਸਿੰਘ ਮਹਿਰਾਜ ਨੂੰ ਰਾਮਪੁਰਾ, ਅਰਵਿੰਦਰ ਸਿੰਘ ਰਸੂਲਪੁਰ ਨੂੰ ਉੜਮੁੜ ਟਾਂਡਾ, ਕਬੀਰ ਦਾਸ ਨੂੰ ਸ਼ੁਤਰਾਣਾ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਹੁਸ਼ਿਆਰਪੁਰ ਦਾ ਮੁੱਖ ਸੇਵਾਦਾਰ ਨਿਯੁਕਤ ਕੀਤਾ ਗਿਆ ।