Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਅਸੀਂ ਆਪਣੀਆਂ ਅੱਖਾਂ ਨੂੰ ਜੀਵਨ ਤੋਂ ਬਾਅਦ ਵੀ ਸੁਰੱਖਿਅਤ ਰਹਿਣ ਦੇਈਏ : ਬ੍ਰਮ ਸ਼ੰਕਰ ਜਿੰਪਾ,ਬਰਿੰਦਰ ਸਿੰਘ ਮਸੀਤੀ 

ਅਸੀਂ ਆਪਣੀਆਂ ਅੱਖਾਂ ਨੂੰ ਜੀਵਨ ਤੋਂ ਬਾਅਦ ਵੀ ਸੁਰੱਖਿਅਤ ਰਹਿਣ ਦੇਈਏ : ਬ੍ਰਮ ਸ਼ੰਕਰ ਜਿੰਪਾ,ਬਰਿੰਦਰ ਸਿੰਘ ਮਸੀਤੀ 

ਟਾਂਡਾ / ਦਸੂਹਾ (ਚੌਧਰੀ)

11 ਸਤੰਬਰ : ਨੇਤਰਦਾਨ ਤੇ ਖੂਨਦਾਨ ਸੇਵਾਵਾਂ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ ਟਾਂਡਾ ਜੋ ਘਰ-ਘਰ ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜੀਉਂਦੇ ਜੀ ਖੂਨਦਾਨ ਕਰਨ ਅਤੇ ਮਰਨ ਉਪਰੰਤ ਅੱਖਾਂ ਦਾਨ, ਸ਼ਰੀਰ ਦਾਨ ਤੇ ਅੰਗਦਾਨ ਕਰਨ ਸਬੰਧੀ ਪਿਛਲੇ ਕਈ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀਆਂ ਸਮਾਜ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਾਈ ਬਰਿੰਦਰ ਸਿੰਘ ਮਸੀਤੀ ਵਲੋਂ ਮਾਨਵਤਾ ਦੀ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਉਹ ਜਰੂਰਤਮੰਦ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰ ਰਹੇ ਹਨ ਜਿਸ ਨਾਲ ਸਮਾਜ ਨੂੰ ਇੱਕ ਨਵੀਂ ਦਿਸ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਲੋਕਾਂ ਵਿਚ ਇਸ ਮਹਾਨ ਸੇਵਾਵਾਂ ਲਈ ਜਾਗਰੂਕਤਾ ਪੈਂਦਾ ਕਰਨ ਲਈ ਪੰਜਾਬ ਸਰਕਾਰ ਵੀ ਇਨ੍ਹਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਨ ਉਪਰੰਤ ਆਪਣੀਆਂ ਅੱਖਾਂ ਲੋੜਵੰਦਾਂ ਨੂੰ ਦਾਨ ਕਰਕੇ ਅਸੀਂ ਆਪਣੀਆਂ ਅੱਖਾਂ ਨੂੰ ਜੀਵਨ ਤੋਂ ਬਾਅਦ ਵੀ ਸੁਰੱਖਿਅਤ ਰਹਿਣ ਦੇਈਏ । ਉਨ੍ਹਾਂ ਕਿਹਾ ਕਿ ਲੋਕ ਚੇਤਨਾ ਦਾ ਹੋਕਾ ਦੇ ਰਹੇ ਭਾਈ ਬਰਿੰਦਰ ਸਿੰਘ ਮਸੀਤੀ ਜੋ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਨਾਲ ਜੁੜੇ ਹੋਏ ਹਨ ਆਪਣੇ ਫਰਜਾਂ ਪ੍ਰਤੀ ਇਮਾਨਦਾਰੀ ਪਹਿਲਾਂ ਵਰਗੀ ਹੀ ਹੈ। ਉਨ੍ਹਾਂ ਅੰਤ ਵਿਚ ਕਿਹਾ ਕਿ ਅੱਖਾਂ ਦਾਨ, ਸ਼ਰੀਰ ਦਾਨ ਤੇ ਅੰਗਦਾਨ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।