Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਦਸੂਹਾ ਪੁਲਿਸ ਵਲੋਂ ਧਾਰਾ 307 (ਇਰਾਦਾ ਕਤਲ) ਦਾ ਦੋਸ਼ੀ ਨਸ਼ੀਲਾ ਪਦਾਰਥ ਸਮੇਤ ਗ੍ਰਿਫਤਾਰ

ਦਸੂਹਾ ਪੁਲਿਸ ਵਲੋਂ ਧਾਰਾ 307 (ਇਰਾਦਾ ਕਤਲ) ਦਾ ਦੋਸ਼ੀ ਨਸ਼ੀਲਾ ਪਦਾਰਥ ਸਮੇਤ ਗ੍ਰਿਫਤਾਰ

ਦਸੂਹਾ (ਚੌਧਰੀ) 

13 ਸਤੰਬਰ : ਦਸੂਹਾ ਪੁਲਿਸ ਨੇ ਧਾਰਾ 307 (ਇਰਾਦਾ ਕਤਲ) ਦੇ ਦੋਸ਼ੀ ਨੂੰ ਨਸ਼ੀਲਾ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ ਦੀਪ ਪੁੱਤਰ ਸਤਨਾਮ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ  ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ । ਜਦੋਂ ਏ ਐਸ ਆਈ ਗੁਰਬਚਨ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਦਸੂਹਾ ਤੋਂ ਰੰਧਾਵਾ ਸਾਇਡ ਨੂੰ ਜਾ ਰਿਹਾ ਸੀ ਤਾਂ ਇੱਕ ਮੋਨਾ ਨੌਜਵਾਨ ਖੱਬੇ ਹੱਥ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖੱਬੇ ਹੱਥ ਝਿੜੀ ਵੱਲ ਨੂੰ ਤੁਰ ਪਿਆ ਅਤੇ ਜਿਸਨੇ ਆਪਣੀ ਲੋਅਰ ਦੀ ਸੱਜੀ ਜੇਬ ਵਿੱਚੋਂ ਇਕ ਵਜਨਦਾਰ ਮੋਮੀ ਲਿਫਾਫਾ ਕੱਢ ਕੇ ਘਾਹ ਫੂਸ ਵਿੱਚ ਸੁੱਟ ਦਿੱਤਾ। ਜਿਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਹਰਦੀਪ ਸਿੰਘ ਉਰਫ ਦੀਪ ਪੁੱਤਰ ਸਤਨਾਮ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ ਅਤੇ ਉਸ ਵਲੋ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ 215 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ । ਜਿਸਤੇ ਹਰਦੀਪ ਸਿੰਘ ਉਰਫ ਦੀਪ ਦੇ ਖਿਲਾਫ ਮੁੱਕਦਮਾ ਦਰਜ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀ ਹਰਦੀਪ ਸਿੰਘ ਉਰਫ ਦੀਪ ਦੇ ਖਿਲਾਫ ਪਹਿਲਾ ਵੀ ਮੁੱਕਦਮਾ ਨੰਬਰ 108/2023 ਅ/ਧ 307,323,506, 148,149, 120-B IPC ਅਤੇ 25 (6) Arms Act ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਹੈ ਵਿੱਚ ਵੀ ਲੋੜੀਂਦਾ ਸੀ। ਜਿਸ ਵਿੱਚ ਵੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਤੋ ਇਲਵਾ ਵੀ ਹੇਠ ਲਿਖੇ ਮੁੱਕਦਮੇ ਦਰਜ ਰਜਿਸਟਰ ਹਨ ।

01. ਮੁਕੱਦਮਾ ਨੰਬਰ 180 ਮਿਤੀ 12-09-23 ਅ:ਧ 22-61-85 NDPS ACT ਥਾਣਾ ਦਸੂਹਾ ਬ੍ਰਾਮਦਗੀ :- 215 ਗ੍ਰਾਮ ਨਸ਼ੀਲਾ ਪਦਾਰਥ

02. ਮੁਕੱਦਮਾ ਨੰਬਰ 155 ਮਿਤੀ 15-09-22 ਅ:ਧ 22-61-85 NDPS ACT ਥਾਣਾ ਦਸੂਹਾ ਬ੍ਰਾਮਦਗੀ :- 105 ਗ੍ਰਾਮ ਨਸ਼ੀਲਾ ਪਦਾਰਥ

03.ਮੁਕਦਮਾ ਨੂੰ 03 ਮਿਤੀ 10-01-23 ਅ:ਦ 21-61-85 NDPS ACT ਥਾਣਾ ਦਸੂਹਾ ਬ੍ਰਾਮਦਗੀ :- 18 ਗ੍ਰਾਮ ਹੈਰੋਇਨ

04. ਮੁਕੱਦਮਾ ਨੰਬਰ 47 ਮਿਤੀ 01-04-21 ਅ:ਧ 21-61-85 NDPS ACT ਥਾਣਾ ਦਸੂਹਾ