Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ (ਬਿਊਰੋ) 

13 ਸਤੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

 ਇਸੇ ਤਰ੍ਹਾਂ ਜਾਰੀ ਕੀਤੇ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

 ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।

ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਸਾਰੇ ਹੁਕਮ 8 ਨਵੰਬਰ 2023 ਤੱਕ ਲਾਗੂ ਰਹਿਣਗੇ।

error: copy content is like crime its probhihated