Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 389 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

389 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਮਾਹਿਲਪੁਰ / ਹੁਸ਼ਿਆਰਪੁਰ (PPT NEWS) 

14 ਸਤੰਬਰ :389 ਗ੍ਰਾਮ ਹੈਰੋਇਨ ਸਮੇਤ ਦੋ  ਕਾਰ ਸਵਾਰ ਨੌਜਵਾਨਾਂ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਿਲਬਾਗ ਸਿੰਘ ਉਰਫ ਭੀਮਾ ਪੁੱਤਰ ਕਮਲਜੀਤ ਸਿੰਘ ਵਾਸੀ ਮਨੋਲੀਆਂ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਅਤੇ ਸੁਖਦੇਵ ਸਿੰਘ ਉਰਫ ਮੋਨੂੰ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੋਦਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆਂ (ਪੁਲਿਸ ਕਪਤਾਨ ਇਨਵੈਸਟੀਗੇਸ਼ਨ ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ ਦੀ ਨਿਗਰਾਨੀ ਹੇਠ,ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 13-09-2023 ਨੂੰ ਏ ਐਸ ਆਈ ਸਤਨਾਮ ਸਿੰਘ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਸਰਚ ਲਾਈਟ,ਤਫਤੀਸ਼ੀ ਕਿੱਟ ਹੁਮਰਾਹ ਲੈ ਕੇ ਬਾ ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਸਬ ਤਹਿਸੀਲ ਮਾਹਿਲਪੁਰ ਦੇ ਸਾਹਮਣੇ ਮੇਨ ਰੋਡ ਮਾਹਿਲਪੁਰ ਤੋਂ ਕੋਟਫਤੂਹੀ ਤੋ ਗੱਡੀ ਨੰਬਰੀ HR-51-AP-1825 ਮਾਰਕਾ VOLKSWAGEN VENTO ਰੰਗ ਚਿੱਟਾ ਵਿੱਚ ਸਵਾਰ ਮੁਸੱਮੀ ਦਿਲਬਾਗ ਸਿੰਘ ਉਰਫ ਭੀਮਾ ਪੁੱਤਰ ਕਮਲਜੀਤ ਸਿੰਘ ਵਾਸੀ ਮਨੋਲੀਆਂ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਅਤੇ ਮੁਸੱਮੀ ਸੁਖਦੇਵ ਸਿੰਘ ਉਰਫ ਮੋਨੂੰ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੋਦਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਦੇ ਕਬਜਾ ਵਿੱਚੋ ਕ੍ਰਮਵਾਰ ਹੈਰੋਇਨ ਵਜਨੀ 289 ਗ੍ਰਾਮ ਅਤੇ ਹੈਰੋਇਨ ਵਜਨੀ 100 ਗ੍ਰਾਮ ਬ੍ਰਾਮਦ ਕਰਕੇ ਉਹਨਾਂ ਦੇ ਖਿਲਾਫ ਮੁਕੱਦਮਾ ਨੰਬਰ 207 ਮਿਤੀ 13- 09-2023 ਅ/ਧ 21-61-85 NDPS ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜੋ ਮੁਸੱਮੀਆਂਤ ਉਕਤਾਂਨ ਨੂੰ ਮੁਕੱਦਮਾ ਉਕਤ ਵਿੱਚ ਮਿਤੀ 14-09-2023 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਮੁਸੱਮੀ ਦਿਲਬਾਗ ਸਿੰਘ ਉਰਫ ਭੀਮਾ ਦੇ ਖਿਲਾਫ ਪਹਿਲਾਂ ਦਰਜ ਹੋਏ ਮੁਕੱਦਮੇ:-

1. ਮੁਕੱਦਮਾ ਨੰਬਰ 147 ਮਿਤੀ 07-11-2017 ਅ/ਧ 61-1-14 EXCISE ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ( ਬ੍ਰਾਮਦਗੀ :- 18000 ML ਸ਼ਰਾਬ)

2. ਮੁਕੱਦਮਾ ਨੰਬਰ 07 ਮਿਤੀ 18-01-2019 ਅ/ਧ 61-1-14 EXCISE ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ( ਬ੍ਰਾਮਦਗੀ :- 54000 ML ਸ਼ਰਾਬ)

3. ਮੁਕੱਦਮਾ ਨੰਬਰ 140 ਮਿਤੀ 23-07-2006 ਅ/ਧ 323,324,148,149 IPC ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ

4. ਮੁਕਦਮਾ ਨੰਬਰ 141 ਮਿਤੀਊ 24-07-2006 ਅ/ਧ 452,324,506,34, 120-B IPC ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ

5. ਮੁਕੱਦਮਾ ਨੰਬਰ 113 ਮਿਤੀ 24-10-2015 ਅ/ਧ 379,411 IPC ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ

ਮੁਸੱਮੀ ਸੁਖਦੇਵ ਸਿੰਘ ਉਰਫ ਮੋਨੂੰ ਦੇ ਖਿਲਾਫ ਪਹਿਲਾਂ ਦਰਜ ਹੋਏ ਮੁਕੱਦਮੇ:-

1. ਮੁਕੱਦਮਾ ਨੰਬਰ 172 ਮਿਤੀ 04-09-2022 ਅ/ਧ 22-61-85 NDPS ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ