Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

15 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ,ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐਮ.ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 2335/2800 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰੀਨਾ ਕੁਮਾਰੀ ਨੇ 2263/2800 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਰਿਤੀਕਾ ਨੇ 2207/2800 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਾਮਰਸ ਵਿਭਾਗ ਦੇ ਮੁੱਖੀ ਮੈਡਮ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।