Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਪੁਰਾਣੀ ਪੈਨਸ਼ਨ ਬਹਾਲੀ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਬੇਲੋੜੀ ਦੇਰੀ ‘ਤੇ ਹਲਕਾ ਵਿਧਾਇਕ ਨੂੰ ਦਿੱਤਾ ਜਾਵੇਗਾ ਰੋਸ ਪੱਤਰ : ਸੰਜੀਵ ਧੂਤ / ਪ੍ਰਿੰਸ ਗੜ੍ਹਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲੀ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਬੇਲੋੜੀ ਦੇਰੀ ‘ਤੇ ਹਲਕਾ ਵਿਧਾਇਕ ਨੂੰ ਦਿੱਤਾ ਜਾਵੇਗਾ ਰੋਸ ਪੱਤਰ : ਸੰਜੀਵ ਧੂਤ / ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ) 

15 ਸਤੰਬਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲ ਅਨੁਸਾਰ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੜ੍ਹਦੀਵਾਲਾ ਹਰਿਆਣਾ ਭੂੰਗਾ ਦੇ ਮੁਲਾਜ਼ਮਾਂ ਵੱਲੋਂ ਰੋਸ ਪੱਤਰ ਸੌਂਪਿਆ ਜਾਵੇਗਾ | ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ 6 ਅਪ੍ਰੈਲ ਨੂੰ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਵਿੱਚ ਦੋ ਮਹੀਨਿਆਂ ਦੇ ਅੰਦਰ -ਅੰਦਰ ਪੁਰਾਣੀ ਪੈਨਸ਼ਨ ਬਹਾਲੀ ਦਾ ਐਸ.ਓ ਪੀ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਜਦੋਂ ਪੰਜ ਮਹੀਨੇ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਵੱਲੋਂ ਆਪਣੇ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਜ਼ਿਲਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਐਸਮਾ ਕਾਨੂੰਨ ਬਾਰੇ ਦੱਸਿਆ ਕਿ ਇਹ ਜਮਹੂਰੀਅਤ ਨੂੰ ਦਬਾਉਣ ਲਈ ਥੋਪਿਆ ਗਿਆ ਕਾਲਾ ਕਾਨੂੰਨ ਆਪਣੇ ਹੱਕਾਂ ਲਈ ਲੜਨ ਵਾਲਿਆਂ ਲੋਕਾਂ ਵਿਰੁੱਧ ਵਰਤਿਆ ਜਾਂਣਾ ਹੈ। ਲੋਕਤੰਤਰਿਕ ਢਾਂਚੇ ਵਿੱਚ ਅਜਿਹੇ ਕਾਨੂੰਨ ਦਾ ਹੋਣਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਗਏ ਵੱਡੇ ਵੱਡੇ ਵਾਦਿਆ ਨੂੰ ਜਲਦੀ ਪੂਰਾ ਕਰਕੇ ਦਿਖਾਏ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਐਲਾਨ ਨੂੰ ਵੀ ਇੱਕ ਸਾਲ ਹੋ ਗਿਆ ਹੈ,ਪਰ ਸਰਕਾਰ ਇਸ ਕਾਨੂੰਨ ਨੂੰ ਅਮਲੀ ਜਾਮਾ ਪਾਉਣ ਲਈ ਨਾ-ਕਾਮ ਰਹੀ ਹੈ। ਜਦੋਂ ਕਿ ਗਵਾਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਵਾਅਦਾ ਪੂਰਾ ਕਰ ਦਿਖਾਇਆ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਜਾਂ ਅਧਿਕਾਰੀਆਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਇਹ ਸਮਝ ਨਹੀਂ ਲੱਗ ਰਹੀ ਕਿ ਪੁਰਾਣੀ ਪੈਨਸ਼ਨ ਕਿਵੇਂ ਲਾਗੂ ਕੀਤੀ ਜਾਵੇ ਤਾਂ ਸਰਕਾਰ ਨੂੰ ਗਵਾਂਢੀ ਸੂਬਿਆਂ ਤੋਂ ਟ੍ਰੇਨਿੰਗ ਲੈ ਲੈਣੀ ਚਾਹੀਦੀ ਹੈ। ਰੋਸ ਵਜੋਂ ਐਨ ਪੀ ਐਸ ਮੁਲਾਜ਼ਮ ਸਾਥੀ ਆਪਣੇ ਹਲਕੇ ਦੇ ਵਿਧਾਇਕ ਨੂੰ 16 ਸਤੰਬਰ ਦਿਨ ਸ਼ਨੀਵਾਰ ਨੂੰ ਰੋਸ ਪੱਤਰ ਦੇਣਗੇ।