Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵੋਟਰ ਸੂਚੀਆਂ ਸਬੰਧੀ 22 ਸਤੰਬਰ ਤੱਕ ਲਏ ਜਾਣਗੇ ਇਤਰਾਜ

ਵੋਟਰ ਸੂਚੀਆਂ ਸਬੰਧੀ 22 ਸਤੰਬਰ ਤੱਕ ਲਏ ਜਾਣਗੇ ਇਤਰਾਜ

ਹੁਸ਼ਿਆਰਪੁਰ
6 ਅਕਤੂਬਰ ਤੱਕ ਹੋਵੇਗਾ ਹੋਵੇਗਾ ਇਤਰਾਜਾਂ ਦਾ ਨਿਪਟਾਰਾ

-ਜ਼ਿਲ੍ਹੇ ਵਿਚ ਨਵੰਬਰ ਦੇ ਪਹਿਲੇ ਪੰਦਰਵਾੜੇ ਹੋਣਗੀਆਂ ਵੱਖ-ਵੱਖ ਚੋਣਾਂ

15 ਸਤੰਬਰ : ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਨਗਰ ਪੰਚਾਇਤ ਮਾਹਿਲਪੁਰ ਦੀ ਆਮ ਚੋਣ ਦੇ 13 ਵਾਰਡ, ਨਗਰ ਨਿਗਮ, ਹੁਸ਼ਿਆਰਪੁਰ ਦੀ ਉਪ ਚੋਣ ਦੇ ਵਾਰਡ ਨੰ: 6, 7 ਅਤੇ 27 ਅਤੇ ਨਗਰ ਕੌਂਸਲ ਹਰਿਆਣਾ ਦੀ ਉਪ ਚੋਣ ਦੇ ਵਾਰਡ ਨੰ: 11 ਅਤੇ ਨਗਰ ਕੌਂਸਲ ਉੜਮੁੜ ਦੀ ਉਪ ਚੋਣ ਦੇ ਵਾਰਡ ਨੰ: 8 ਦੀਆਂ ਚੋਣਾਂ ਨਵੰਬਰ ਮਹੀਨੇ ਦੇ ਪਹਿਲੇ ਪੰਦਰਵਾੜੇ ਵਿਚ ਹੋਣੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 15 ਸਤੰਬਰ 2023 ਨੂੰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਡਰਾਫਟ ਸੂਚੀ ਵਿਚ ਕੋਈ ਇਤਰਾਜ ਹੋਵੇ ਤਾਂ ਨਗਰ ਪੰਚਾਇਤ ਮਾਹਿਲਪੁਰ ਦੇ ਇਤਰਾਜ ਉਪ ਮੰਡਲ ਮੈਜਿਸਟਰੇਟ ਗੜ੍ਹਸ਼ੰਕਰ, ਨਗਰ ਨਿਗਮ, ਹੁਸ਼ਿਆਰਪੁਰ ਅਤੇ ਨਗਰ ਕੌਂਸਲ ਹਰਿਆਣਾ ਦੇ ਇਤਾਰਜ ਉਪ ਮੰਡਲ ਮੈਜਿਸਟਰੇਟ, ਹੁਸ਼ਿਆਰਪੁਰ ਅਤੇ ਨਗਰ ਕੌਂਸਲ ਉੜਮੁੜ ਟਾਂਡਾ ਦੇ ਇਤਰਾਜ ਉਪ ਮੰਡਲ ਮੈਜਿਸਟਰੇਟ, ਟਾਂਡਾ ਨੂੰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਤਰਾਜ ਦੇਣ ਦੀ ਆਖਰੀ ਮਿਤੀ 22 ਸਤੰਬਰ 2023 ਹੈ ਅਤੇ ਮਿਤੀ 6 ਅਕਤੂਬਰ 2023 ਤੱਕ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਅਕਤੂਬਰ 2023 ਨੂੰ ਕੀਤੀ ਜਾਵੇਗੀ।

error: copy content is like crime its probhihated