Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 15 ਵੀਂ ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਦੇ ਟ੍ਰਾਇਲ 18 ਸਤੰਬਰ ਤੋਂ

15 ਵੀਂ ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਦੇ ਟ੍ਰਾਇਲ 18 ਸਤੰਬਰ ਤੋਂ

ਹੁਸ਼ਿਆਰਪੁਰ (ਬਿਊਰੋ) 

15 ਸਤੰਬਰ : 15ਵੀਂ ਸੀਨੀਅਰ ਸਟੇਟ ਨੈੱਟਬਾਲ (ਮਰਦ/ਔਰਤ) ਚੈਂਪੀਅਨਸ਼ਿਪ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਟ੍ਰਾਇਲ ਮਿਤੀ 18 ਸਤੰਬਰ 2023 ਨੂੰ ਸਥਾਨਕ ਲਾਜਵੰਤੀ ਆਊਟਡੋਰ ਸਟੇਡੀਅਮ ਨੇੜੇ ਟਾਂਡਾ ਬਾਈਪਾਸ ਵਿਖੇ ਲਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਨੇ ਟ੍ਰਾਇਲ ਦੇਣੇ ਹਨ, ਉਹ ਮਿਤੀ 18 ਸਤੰਬਰ 2023 ਨੂੰ ਸ਼ਾਮ 4:00 ਵਜੇ ਲਾਜਵੰਤੀ ਸਟੇਡੀਅਮ ਦੀ ਨੈੱਟਬਾਲ ਗਰਾਊਂਡ ਵਿਚ ਰਿਪੋਰਟ  ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਨੈੱਟਬਾਲ ਐਸੋਸੀਏਸ਼ਨ ਵਲੋਂ 15ਵੀਂ ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ 23 ਤੇ 24 ਸਤੰਬਰ ਨੂੰ  ਐਸ.ਡੀ. ਕਾਲਜ ਬਰਨਾਲਾ ਵਿਖੇ ਕਰਵਾਈ ਜਾ ਰਹੀ ਹੈ।  ਟ੍ਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੇ – ਆਪਣੇ ਜ਼ਿਲ੍ਹੇ ਦਾ ਰਿਹਇਸ਼ ਦਾ ਪੱਕਾ ਸਬੂਤ ਨਾਲ ਲੈ ਕੇ ਆਉਣ।