Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜੇਲ੍ਹ ਦੇ ਕੈਦੀਆਂ ਲਈ ਚਲਾਈ ਜਾਵੇਗੀ ਵੋਕੇਸ਼ਨਲ ਸਾਖ਼ਰਤਾ ਮੁਹਿੰਮ – ਅਪਰਾਜਿਤਾ ਜੋਸ਼ੀ

ਜੇਲ੍ਹ ਦੇ ਕੈਦੀਆਂ ਲਈ ਚਲਾਈ ਜਾਵੇਗੀ ਵੋਕੇਸ਼ਨਲ ਸਾਖ਼ਰਤਾ ਮੁਹਿੰਮ – ਅਪਰਾਜਿਤਾ ਜੋਸ਼ੀ

ਹੁਸ਼ਿਆਰਪੁਰ (ਬਿਊਰੋ) 

🔶 ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

🔶ਜੇਲ੍ਹ ਲੋਕ ਅਦਾਲਤ ਵਿਚ 6 ਕੇਸਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

16 ਸਤੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਨਾਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ ‘ਜੇਲ੍ਹ ਦੇ ਕੈਦੀਆਂ ਲਈ ਵੋਕੇਸ਼ਨਲ ਸਾਖ਼ਰਤਾ’ ਨਾਂ ਦੀ ਇਕ ਮੁਹਿੰਮ ਸਬੰਧੀ ਵਿਚਾਰ-ਵਟਾਂਦਰਾ ਕੀਤਾ, ਜੋ ਕਿ 20 ਸਤੰਬਰ 2023 ਤੋਂ 20 ਅਕਤੂਬਰ 2023 ਤੱਕ ਚਲਾਈ ਜਾਣੀ ਹੈ। ਇਸ ਮੁਹਿੰਮ ਦੌਰਾਨ ਹਵਾਲਾਤੀਆਂ/ਕੈਦੀਆਂ ਨੂੰ ਸਕਿੱਲਡ ਬੇਸਡ ਟ੍ਰੇਨਿੰਗ ਦਿੱਤੀ ਜਾਵੇਗੀ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੇਨਿੰਗ ਦੇਣ ਸਬੰਧੀ ਢੁੱਕਵੇਂ ਪ੍ਰਬੰਧ ਕਰਨ ਲਈ ਸੁਪਰਡੈਂਟ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਹਵਾਲਾਤੀਆਂ/ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਜੇਲ੍ਹ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ 6 ਪੈਟੀ ਅਫੈਂਸ ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਸਿੰਘ, ਵਧੀਕ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

error: copy content is like crime its probhihated