ਗੜ੍ਹਦੀਵਾਲਾ (ਚੌਧਰੀ)
18 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਐਨ.ਸੀ.ਸੀ. ਅਤੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਦਫ਼ਤਰ ਨਗਰ ਕੌਂਸਲ ਗੜ੍ਹਦੀਵਾਲਾ ਦੁਆਰਾ ਆਯੋਜਿਤ ਸਵੱਛਤਾ ਲੀਗ ਰੈਲੀ ਵਿੱਚ ਭਾਗ ਲਿਆ।‘ਸਵੱਛਤਾ ਹੀ ਸੇਵਾ’ ਦਾ ਨਾਅਰਾ ਬੁਲੰਦ ਕਰਦਿਆਂ ਵਿਦਿਆਰਥੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰ ਨਿਵਾਸੀਆਂ ਨੂੰ ਜਾਗਰੂਕ ਕੀਤਾ। ਇਸ ਰੈਲੀ ਦੀ ਸ਼ੁਰੂਆਤ ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਤੋਂ ਹੋਈ ਜਿੱਥੇ ਵਿਦਿਆਰਥੀਆਂ ਨੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁੱਕੀ। ਇਸ ਰੈਲੀ ਵਿੱਚ ਦਫ਼ਤਰ ਨਗਰ ਕੌਂਸਲ ਗੜ੍ਹਦੀਵਾਲਾ ਦੇ ਕਰਮਚਾਰੀ ਸ੍ਰੀਮਤੀ ਤ੍ਰਿਪਤਾ ਦੇਵੀ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਅਧਿਆਪਕ ਡਾ. ਅਮਨਦੀਪ ਸਿੰਘ ਅਤੇ ਡਾ. ਰਾਬਿਆ ਸ਼ਰਮਾ ਨੇ ਵੀ ਸ਼ਿਰਕਤ ਕੀਤੀ।








