Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 75 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

75 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

ਦਸੂਹਾ (ਚੌਧਰੀ) 

18 ਸਤੰਬਰ : 75 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਪਾਰਸ ਸੋਹਲ ਪੁੱਤਰ ਜਸਵਿੰਦਰ ਸਿੰਘ ਵਾਸੀ ਵਾਰਡ ਨੰਬਰ 12 ਕੈਂਥਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ  ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ । ਜਦੋਂ ਸਬ ਇੰਸਪੈਕਟਰ ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਦਸੂਹਾ ਤੋ ਪਿੰਡ ਬਲੱਗਣ ਵੱਲ ਨੂੰ ਜਾ ਰਿਹਾ ਸੀ ਤਾਂ ਇੱਕ ਮੁੱਲਾ ਫੈਸ਼ਨ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਸੱਜੇ ਹੱਥ ਵਿੱਚ ਫੜਿਆ ਵਜਨਦਾਰ ਕਾਲੇ ਰੰਗ ਦਾ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਦੌੜਨ ਲੱਗਾ ਤੇ ਜਿਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਪਾਰਸ ਸੋਹਲ ਪੁੱਤਰ ਜਸਵਿੰਦਰ ਸਿੰਘ ਵਾਸੀ ਵਾਰਡ ਨੰਬਰ 12 ਕੈਂਥਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ ਅਤੇ ਉਸ ਵਲੋ ਸੁੱਟੇ ਵਜਨਦਾਰ ਕਾਲੇ ਰੰਗ ਦਾ ਮੋਮੀ ਲਿਫਾਫਾ ਦੀ ਤਲਾਸ਼ੀ ਕਰਨ ਤੇ 75 ਗ੍ਰਾਮ ਨਸ਼ੀਲਾ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸਤੇ ਪਾਰਸ-ਸੋਹਲ ਉਕਤ ਦੇ ਖਿਲਾਫ ਮੁੱਕਦਮਾ ਦਰਜ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।