Prime Punjab Times

Latest news
80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ
ADVERTISEMENT
You are currently viewing ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੱਚਿਆਂ ਦੇ ਕੈਰੀਅਰ ਸੰਬੰਧੀ ਸੈਸ਼ਨ ਲਗਾਇਆ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੱਚਿਆਂ ਦੇ ਕੈਰੀਅਰ ਸੰਬੰਧੀ ਸੈਸ਼ਨ ਲਗਾਇਆ

ਗੜ੍ਹਦੀਵਾਲਾ (ਚੌਧਰੀ) 

19 ਸਤੰਬਰ : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੱਚਿਆਂ ਦੇ ਕੈਰੀਅਰ ਸੰਬੰਧੀ ਸੈਸ਼ਨ ਲਗਾਇਆ ਗਿਆ। ਇਸ ਸੈਸ਼ਨ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਤੋਂ ਆਏ  ਵਿਕਰਮ ਸਿੰਘ ਪਰਮਾਰ ਅਤੇ ਅਸ਼ਵਨੀ ਕੁਮਾਰ ਕੌਂਡਲ  ਦੁਆਰਾ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਕਿੱਤਾ ਮੁੱਖੀ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਇਹ ਦੱਸਿਆ ਕਿ ਕਿਸ ਤਰ੍ਹਾਂ ਵਿਦਿਆਰਥੀ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਰਹਿ ਕੇ ਹੀ ਆਪਣਾ ਖ਼ੁਦ ਦਾ ਕੰਮ ਸ਼ੁਰੂ ਕਰ ਸਕਦੇ ਹਨ ਅਤੇ ਵਧੀਆ ਆਮਦਨ ਕਮਾ ਸਕਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਇਸ ਮੌਕੇ ਤੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।

 

error: copy content is like crime its probhihated