Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

25 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਜੀ ਦਾ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਜਿਨ੍ਹਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਸ਼ੈਸ਼ਨ 2022-23 ਵਿਚ ਲਈ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੂਜੇ, ਤੀਜੇ ਅਤੇ ਚੌਥੇ ਦਰਜੇ ਦੀ ਪ੍ਰੀਖਿਆ ਵਿਚ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਵਜ਼ੀਫਾ ਪ੍ਰਾਪਤ ਕੀਤਾ, ਨੂੰ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਵਲੋਂ ਮੈਡਲ ਦੇ ਕੇ ਸਨਮਨਿਤ ਕੀਤਾ ਗਿਆ । ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਨੇ ਦੱਸਿਆ ਕਿ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਇਸ ਪ੍ਰੀਖਿਆ ਵਿਚ ਕਾਲਜ ਦੇ 108 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ । ਜਿਨ੍ਹਾਂ ਵਿਚੋਂ ਦਰਜਾ ਦੂਜਾ ਦੇ 17 ਵਿਦਿਆਰਥੀਆਂ ਅਤੇ ਦਰਜਾ ਤੀਜਾ ਦੇ 11 ਵਿਦਿਆਰਥੀਆਂ ਨੇ ਕ੍ਰਮਵਾਰ 2100ਰੁ :, 3100ਰੁ:, ਵਜ਼ੀਫਾ ਰਾਸ਼ੀ ਪ੍ਰਾਪਤ ਕੀਤੀ ਹੈ ਜਿਹੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਦਿੱਤੀ ਜਾਵੇਗੀ । 35 ਵਿਦਿਆਰਥੀਆਂ ਨੇ 60% ਤੋਂ 69% ਨੰਬਰ ਪ੍ਰਾਪਤ ਕਰਕੇ ਮੈਡਲ ਪ੍ਰਾਪਤ ਕੀਤੇ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਪ੍ਰੋ. ਜਤਿੰਦਰ ਕੌਰ ਨੂੰ ਵਧਾਈ ਦਿੱਤੀ ।