Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing *ਜੰਗਲਾਤ ਵਰਕਰਜ ਯੂਨੀਅਨ ਪੰਜਾਬ, ਦਸੂਹਾ ਨੇ ਵਣ ਮੰਡਲ ਅਫਸਰ ਨੂੰ ਹੱਕੀ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ*

*ਜੰਗਲਾਤ ਵਰਕਰਜ ਯੂਨੀਅਨ ਪੰਜਾਬ, ਦਸੂਹਾ ਨੇ ਵਣ ਮੰਡਲ ਅਫਸਰ ਨੂੰ ਹੱਕੀ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ*

ਦਸੂਹਾ (ਚੌਧਰੀ) 

25 ਸਤੰਬਰ : ਜੰਗਲਾਤ ਵਰਕਰਜ ਯੂਨੀਅਨ ਪੰਜਾਬ, ਦਸੂਹਾ ਮੰਡਲ ਦੇ ਪ੍ਰਧਾਨ ਮਨੋਹਰ ਲਾਲ ਦੀ ਯੋਗ ਅਗਵਾਈ ਹੇਠ ਸਮੁੱਚੀ ਟੀਮ ਵੱਲੋਂ ਵਣ ਮੰਡਲ ਅਫਸਰ ਦਸੂਹਾ ਅੰਜਨ ਸਿੰਘ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਵੱਲੋਂ ਦਿਹਾੜੀਦਾਰ ਕਾਮਿਆਂ ਨੂੰ ਪੱਕਿਆਂ ਕਰਨ ਵਿੱਚ ਲਗਾਈਆਂ ਸ਼ਰਤਾਂ ਨੂੰ ਹਟਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮਨੋਹਰ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਲਗਭਗ ਪਿਛਲੇ 20-25 ਸਾਲਾਂ ਤੋਂ ਦਿਹਾੜੀਦਾਰ ਕਾਮੇ ਨਿਗੁਣੀਆ ਤਨਖਾਹਾਂ ਤੇ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵੱਲੋਂ ਵੱਖ-2 ਵਿਭਾਗਾਂ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਿਆ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਹੈ ਜਿਸ ਵਿੱਚ ਦਰਜਾ-4 ਤੇ ਲੱਗੀ ਵਿੱਦਿਅਕ ਯੋਗਤਾ ਅੱਠਵੀ ਪਾਸ , ਸੇਵਾ ਮੁਕਤੀ ਦੀ ਉਮਰ 58 ਸਾਲ, ਕੋਈ ਪੈਨਸ਼ਨ ਨਹੀ ਪੰਜਾਬ ਸਰਕਾਰ ਨੇ ਸ਼ਰਤਾ ਲਗਾਈਆਂ ਹਨ ਜੋ ਦਿਹਾੜੀਦਾਰ ਕਾਮਿਆਂ ਨੂੰ ਪੱਕੇ ਹੋਣ ਵਿੱਚ ਅੱੜਿਕਾ ਢਾਹ ਰਹੀਆਂ ਹਨ । ਉਹਨਾਂ ਕਿਹਾ ਏਸ ਨਾਦਰਸ਼ਾਹ ਫਰਮਾਨ ਅਤੇ ਸ਼ਰਤਾਂ ਕਾਰਨ ਦਿਹਾੜੀਦਾਰ ਕਾਮਿਆਂ ਵਿੱਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਵਿਭਾਗ ਵਿੱਚ ਕੰਮ ਕਰਦੇ ਦਰ ਠੇਕਾ ਆਧਾਰ ਕਰਮਚਾਰੀਆਂ ਨੂੰ ਵੀ 10 ਸਾਲ ਵਾਲੀ ਪਾਲਿਸੀ ਵਿੱਚ ਨਹੀ ਵਿਚਾਰਿਆ ਗਿਆ। ਉਨ੍ਹਾਂ ਕਿਹਾ ਸਾਰੀਆਂ ਸ਼ਰਤਾ ਨੂੰ ਹਟਾਉਣ ਅਤੇ ਬਿਨਾ ਸ਼ਰਤ ਦਿਹਾੜੀਦਾਰ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਜੰਗਲਾਤ ਵਰਕਰ ਯੂਨੀਅਨ ਪੰਜਾਬ ਵੱਲੋਂ 23 ਸੰਤਬਰ ਦਿਨ ਸ਼ਨੀਵਾਰ ਨੂੰ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ , ਵਿੱਤ ਮੰਤਰੀ ਪੰਜਾਬ ਦੇ ਹਲਕਾ ਦਿੜਬਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜੰਗਲਾਤ ਵਰਕਰ ਯੂਨੀਅਨ ਦਸੂਹਾ ਮੰਡਲ ਵਰਕਰ ਭੁਪਿੰਦਰ ਸਿੰਘ, ਕਮਲਜੀਤ ਸਿੰਘ, ਫਤਿਹ ਸਿੰਘ , ਮਯੰਕ , ਦਲਜੀਤ ਕੁਮਾਰ, ਹਰਜੀਤ ਕੌਰ ,ਪ੍ਰੇਮ ਸਿੰਘ, ਸ਼ਾਤੀ ਸਰੂਪ , ਸੁਰਜੀਤ ਸਿੰਘ ,ਮਦਨ ਲਾਲ ,ਧਰਮ ਚੰਦ , ਰਮੇਸ਼ ਲਾਲ ਅਤੇ ਹੋਰ ਆਦਿ ਹਾਜਰ ਹਨ।