Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਕਮਰਸ ਵਿਭਾਗ ਵੱਲੋਂ ਦੋ ਰੋਜਾ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਕਮਰਸ ਵਿਭਾਗ ਵੱਲੋਂ ਦੋ ਰੋਜਾ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

25 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰੰਬਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਰਸ ਵਿਭਾਗ ਵੱਲੋਂ ਐਨ. ਆਈ. ਐੱਸ .ਐੱਮ ਅਤੇ ਐੱਮ. ਜੀ. ਐਨ. ਕੌਂਸਲ ਆਫ ਰੂਰਲ ਐਜੂਕੇਸ਼ਨ ਵੱਲੋਂ ਦੋ ਰੋਜਾ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਸਕਿਉਰਟੀ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਵੱਲੋਂ ਆਏ ਸਕਿਉਰਟੀ ਮਾਰਕੀਟ ਟਰੇਨਰ ਮੈਡਮ ਅਨੀਤਾ ਸੈਣੀ ਨੇ ਵਿਦਿਆਰਥੀਆਂ ਨੂੰ ਇੱਕ ਸਮਝਦਾਰ ਨਿਵੇਸ਼ਕ ਬਣਨ ਦੇ ਸੁਝਾਅ ਦਿੱਤੇ।ਇਸ ਵਰਕਸ਼ਾਪ ਵਿੱਚ ਉਨਾਂ ਨੇ ਦੱਸਿਆ ਕਿ ਇੱਕ ਆਮ ਨਿਵੇਸ਼ਕ ਥੋੜੀ ਜਿਹੀ ਸਮਝਦਾਰੀ ਨਾਲ ਚੱਲ ਕੇ ਸ਼ੇਅਰ ਮਾਰਕੀਟ ਦੇ ਖਾਤਰਿਆਂ ਤੋਂ ਬਚਕੇ ਵੱਡੇ ਮੁਨਾਫੇ ਕਮਾ ਸਕਦਾ ਹੈ ਅਤੇ ਆਪਣੇ ਲਈ ਸ਼ੇਅਰ ਮਾਰਕੀਟ ਨੂੰ ਆਮਦਨੀ ਦਾ ਇੱਕ ਚੰਗਾ ਸਾਧਨ ਬਣਾ ਸਕਦਾ ਹੈ।
ਉਨਾਂ ਦੱਸਿਆ ਕਿ ਸ਼ੇਅਰ ਮਾਰਕੀਟ ਦੇ ਨਾਂ ਤੇ ਹੋਣ ਵਾਲੀਆਂ ਠੱਗੀਆਂ ਤੇ ਬ੍ਰੋਕਰਾਂ ਦੁਆਰਾ ਦਿੱਤੇ ਜਾਣ ਵਾਲੇ ਝੂਠੇ ਝਾਸਿਆਂ ਤੋਂ ਸਮਝਦਾਰ ਨਿਵੇਸ਼ਕ ਬਣ ਕੇ ਬਚਿਆ ਜਾ ਸਕਦਾ ਹੈ।ਉਨ੍ਹਾਂ ਅੱਜ ਦੇ ਯੁੱਗ ਵਿੱਚ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕਿਸ ਤਰਾਂ ਆਸਾਨ ਹੋ ਗਿਆ ਹੈ ਅਤੇ ਘਰ ਬੈਠਿਆਂ ਆਪਣੇ ਮੋਬਾਇਲ ਤੋਂ ਇਸ ਨੂੰ ਬਿਨ੍ਹਾਂ ਕਿਸੇ ਬ੍ਰੋਕਰ ਤੇ ਕੰਟਰੋਲ ਤੋਂ ਆਪਣੀ ਮਰਜੀ ਨਾਲ ਸ਼ੇਅਰ ਵਪਾਰ ਕਰਨ ਬਾਰੇ ਵਿਸਥਾਰਪੂਰਵਕ ਦੱਸਿਆ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਇਹ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਵੱਡਮੁੱਲੀ ਹੈ ਤੇ ਇਸ ਤਰ੍ਹਾਂ ਦੀਆ ਵਰਕਸ਼ਾਪਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲਗਾਈਆਂ ਜਾਣਗੀਆਂ ਤਾਂ ਜੋ ਵਿਦਿਆਰਥੀ ਇਸ ਗਿਆਨ ਦਾ ਫਾਇਦਾ ਜਿਆਦਾ ਤੋਂ ਜਿਆਦਾ ਉਠਾ ਸਕਣ।ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਡਾ. ਹਰਪ੍ਰੀਤ ਕੌਰ , ਮੈਡਮ ਕੁਸ਼ਮਾ, ਮੈਡਮ ਗਗਨਦੀਪ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪੂਜਾ ਅਤੇ ਮੈਡਮ ਇਸ਼ਿਤਾ ਵੀ ਮੌਜੂਦ ਸਨ।