Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖੂਨਦਾਨ ਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਦਾ ਕੈਬਨਿਟ ਮੰਤਰੀ ਜਿੰਪਾ ਵਲੋਂ ਵਿਸ਼ੇਸ਼ ਸਨਮਾਨ

ਖੂਨਦਾਨ ਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਦਾ ਕੈਬਨਿਟ ਮੰਤਰੀ ਜਿੰਪਾ ਵਲੋਂ ਵਿਸ਼ੇਸ਼ ਸਨਮਾਨ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

25 ਸਤੰਬਰ : ਘਰ ਘਰ ਜਾ ਕੇ ਖੂਨਦਾਨ ਤੇ ਨੇਤਰਦਾਨ, ਅੰਗਦਾਨ ਕਰਨ ਸਬੰਧੀ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਟਾਂਡਾ ਦੇ ਸਮਾਜ ਸੇਵੀ ਭਾਈ ਬਰਿੰਦਰ ਸਿੰਘ ਮਸੀਤੀ ਦੀ ਸ਼ਲਾਘਾ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਇੱਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦੇ ਸਬੰਧ ਵਿੱਚ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਬੋਧਨ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਹਮੇਸ਼ਾ ਹੀ ਲੋਕਾਂ ਲਈ ਚਾਨਣ ਮੁਨਾਰਾ ਸਾਬਤ ਹੋਈਆਂ ਹਨ। ਉਨ੍ਹਾਂ ਇਸ ਮੌਕੇ ਸਮਾਜ ਸੇਵੀ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਹਰ ਵਿਅਕਤੀ ਇਨ੍ਹਾਂ ਦੀ ਤਰਾਂ ਦੁਖੀਆਂ ਅਤੇ ਲੋੜਵੰਦਾਂ ਦੀ ਸੇਵਾ ਅਤੇ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਲਈ ਸਮਰਪਿਤ ਹੋਵੇ ਤਾਂ ਸਮਾਜ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਸਕਦੀ ਹੈ। ਇਸ ਮੌਕੇ ਪ੍ਰੋ ਬਹਾਦਰ ਸਿੰਘ ਸੁਨੇਤ , ਸਕੱਤਰ ਬਲਜੀਤ ਸਿੰਘ, ਚੇਅਰਮੈਨ ਕਮਲਜੀਤ ਕੌਰ, ਸਿਵਲ ਸਰਜਨ ਡਾ ਬਲਵਿੰਦਰ ਸਿਘ, ਮੇਅਰ ਸੁਰਿੰਦਰ ਕੁਮਾਰ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ।

ਫੋਟੋ : ਸਮਾਜ ਸੇਵੀ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਹੋਰ।