Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਮੁੜ ਵਸੇਬਾ ਕੇਂਦਰ ’ਚ ਦਾਖਲ ਨੌਜਵਾਨਾਂ ਨੂੰ ਰੈੱਡ ਕਰਾਸ ਵਲੋਂ ਦਿੱਤੀ ਜਾਵੇਗੀ ਕਿੱਤਾਮੁਖੀ ਟ੍ਰੇਨਿੰਗ : ਕੋਮਲ ਮਿੱਤਲ

ਮੁੜ ਵਸੇਬਾ ਕੇਂਦਰ ’ਚ ਦਾਖਲ ਨੌਜਵਾਨਾਂ ਨੂੰ ਰੈੱਡ ਕਰਾਸ ਵਲੋਂ ਦਿੱਤੀ ਜਾਵੇਗੀ ਕਿੱਤਾਮੁਖੀ ਟ੍ਰੇਨਿੰਗ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 
ਡਿਪਟੀ ਕਮਿਸ਼ਨਰ ਵਲੋਂ ਮੁੜ ਵਸੇਬਾ ਕੇਂਦਰ ਅਤੇ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਦੌਰਾ
ਇਲਾਜ ਅਧੀਨ ਨੌਜਵਾਨਾਂ ਨਾਲ ਕੀਤੀ ਗੱਲਬਾਤ
26 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਫਤਹਿਗੜ੍ਹ ਵਿਖੇ ਸਥਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੁੜ ਵਸੇਬਾ ਕੇਂਦਰ ਵਿਚ ਦਾਖਲ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਵਿਚ ਦਾਖਲ ਨੌਜਵਾਨਾਂ ਨੂੰ ਜਲਦ ਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਫੂਡ ਪ੍ਰੋਡਕਸ਼ਨ ਅਤੇ ਸੈਲੂਨ ਦੀ ਕਿੱਤਾਮੁਖੀ ਟੇ੍ਰਨਿੰਗ ਦਿੱਤੀ ਜਾਵੇਗੀ, ਤਾਂ ਜੋ ਉਹ ਸਿਹਤਯਾਬ ਹੋਣ ਤੋਂ ਬਾਅਦ ਆਪਣੇ ਕੰਮ-ਧੰਦੇ ਸ਼ੁਰੂ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ। ਇਸ ਦੌਰਾਨ ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਮੁਆਇਨਾ ਵੀ ਕੀਤਾ ਅਤੇ ਸਾਫ਼-ਸਫਾਈ, ਦਵਾਈਆਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਕਰਕੇ ਇਸ ਨੂੰ ਰੰਗਲਾ ਅਤੇ ਹੱਸਦਾ-ਖੇਡਦਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਉਦੇਸ਼ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ, ਰੋਜ਼ਗਾਰ ਦਫ਼ਤਰ ਦੇ ਕਾਊਂਸਲਰ ਅਦਿਤਿਆ ਰਾਣਾ ਅਤੇ ਹੋਰ ਮੌਜੂਦ ਸਨ।