Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਸ਼ਹਿਰ ਦੀ ਸਾਫ ਸਫਾਈ ਅਤੇ ਲਾਈਟਾਂ ਦੇ ਕੀਤੇ ਜਾਣ ਪ੍ਰਬੰਧ : ਪ੍ਰਧਾਨ ਸ਼ੈਂਕੀ ਕਲਿਆਣ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਸ਼ਹਿਰ ਦੀ ਸਾਫ ਸਫਾਈ ਅਤੇ ਲਾਈਟਾਂ ਦੇ ਕੀਤੇ ਜਾਣ ਪ੍ਰਬੰਧ : ਪ੍ਰਧਾਨ ਸ਼ੈਂਕੀ ਕਲਿਆਣ

ਗੜ੍ਹਦੀਵਾਲਾ, 27 ਸਤੰਬਰ (ਯੋਗੇਸ਼ ਗੁਪਤਾ)

-ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਮਨਾਉਣ ਸਬੰਧੀ ਬਣਾਈ ਕਮੇਟੀ ਦੇ ਚੁਣੇ ਗਏ ਪ੍ਰਧਾਨ ਸ਼ੈਂਕੀ ਕਲਿਆਣ ਦੀ ਅਗਵਾਈ ਹੇਠ ਵਾਲਮੀਕਿ ਭਾਈਚਾਰੇ ਦਾ ਇੱਕ ਵਫਦ ਅੱਜ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਨੂੰ ਮਿਲਿਆ। ਇਸ ਮੌਕੇ ਪ੍ਰਧਾਨ ਸ਼ੈਂਕੀ ਕਲਿਆਣ ਨੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿਚ ਸਾਫ ਸਫਾਈ ਅਤੇ ਲਾਈਟਾਂ ਦਾ ਯੋਗ ਬੰਦੋਬਸਤ ਕਰਨ ਲਈ ਮੰਗ ਕੀਤੀ । ਇਸ ਮੌਕੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿਚ ਸਾਫ ਸਫਾਈ ਤੇ ਲਾਈਟਾਂ ਦਾ ਯੋਗ ਬੰਦੋਬਸਤ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਪ੍ਰਧਾਨ ਸ਼ੈਂਕੀ ਕਲਿਆਣ, ਭਗਵਾਨ ਮਹਾਂਰਿਸ਼ੀ ਵਾਲਮੀਕਿ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਨ ਸੱਭਰਵਾਲ, ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਵਿਨੋਦ ਕਲਿਆਣ, ਸੋਮ ਰਾਜ ਸੱਭਰਵਾਲ, ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਸੁਰਿੰਦਰ ਸੰਧੂ, ਮਨੋਹਰ ਮਲਿਕ, ਪੇਮਾ ਮਲਿਕ, ਦੂਧੁ ਪ੍ਰਧਾਨ ਹਾਜ਼ਰ ਸਨ।