Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਨੈਡਾ ‘ਚ ਰਹਿੰਦੀ ਵਿਆਹੁਤਾ ਔਰਤ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਸਬੰਧ ਚ ਨੌਜਵਾਨ ਤੇ ਮਾਮਲਾ ਦਰਜ

ਕਨੈਡਾ ‘ਚ ਰਹਿੰਦੀ ਵਿਆਹੁਤਾ ਔਰਤ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਸਬੰਧ ਚ ਨੌਜਵਾਨ ਤੇ ਮਾਮਲਾ ਦਰਜ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

26 ਸਤੰਬਰ : ਕਨੈਡਾ ਵਿਚ ਰਹਿੰਦੀ ਵਿਆਹੁਤਾ ਔਰਤ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਸਬੰਧ ਚ ਗੜ੍ਹਦੀਵਾਲਾ ਪੁਲਿਸ ਨੇ ਇੱਕ ਨੌਜਵਾਨ ਤੇ ਮਾਮਲ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕੀਤਾ ਹੈ।

ਮਿਤੀ 16/09/2023 ਨੂੰ ਗੜਦੀਵਾਲ ਪੁਲਿਸ ਵਲੋਂ ਮੁਕੱਦਮਾ ਨੰਬਰ 89 ਮਿਤੀ 16-09-2023 ਅ/ਧ 306 IPC ਥਾਣਾ ਗੜਦੀਵਾਲਾ ਵਲੋ ਲਖਵੀਰ ਸਿੰਘ ਪੁੱਤਰ  ਪੂਰਨ ਸਿੰਘ ਵਾਸੀ ਪਿੰਡ ਡੁਗਰੀ ਅਵਾਨਾ, ਥਾਣਾਂ ਮੁਕੇਰੀਆਂ, ਜਿਲ੍ਹਾ ਹੁਸ਼ਿਆਰਪੁਰ ਦੇ ਬਿਆਨਾ ਉੱਪਰ ਮੁਕੱਦਮਾ ਨੰਬਰ 89 ਮਿਤੀ 16-09-2023 ਅ/ਧ 306 IPC ਥਾਣਾ ਗੜਦੀਵਾਲਾ ਬਰ ਖਿਲਾਫ ਪਵਨਪ੍ਰੀਤ ਸਿੰਘ ਉਰਫ ਪਵਨ ਪੁੱਤਰ ਨਿਰਵੈਰ ਸਿੰਘ ਉਰਫ ਬਿੱਟੂ ਵਾਸੀ ਪਿੰਡ ਭਾਨਾ, ਤਹਿਸੀਲ ਦਸੂਹਾ, ਥਾਣਾ ਗੜ੍ਹਦੀਵਾਲਾ, ਜਿਲਾ ਹੁਸ਼ਿਆਰਪੁਰ ਬਾਬਤ ਉਸ ਦੀ ਪਤਨੀ ਅਮਨਪ੍ਰੀਤ ਕੌਰ ਜੋ ਕਿ ਵਿਦੇਸ਼ ਕਨੈਡਾ ਵਿਖੇ ਰਹਿ ਰਹੀ ਸੀ ਨੂੰ ਉਕਤ ਦੋਸ਼ੀ ਵਲੋਂ ਆਤਮ ਹੱਤਿਆ ਲਈ ਮਜਬੂਰ ਕਰਨ ਸਬੰਧੀ ਉਕਤ ਮੁਕੱਦਮਾ ਦਰਜ ਕੀਤਾ ਗਿਆ ਸੀ। ਜੋ ਥਾਣਾ ਗੜਦੀਵਾਲ ਪੁਲਿਸ ਵਲੋਂ ਉਕਤ ਮੁੱਕਦਮਾ ਵਿੱਚ ਲੋੜੀਦੇ ਦੋਸੀ ਪਵਨਪ੍ਰੀਤ ਸਿੰਘ ਉਰਫ ਪਵਨ ਪੁੱਤਰ ਨਿਰਵੈਰ ਸਿੰਘ ਉਰਫ ਬਿੱਟੂ ਵਾਸੀ ਪਿੰਡ ਭਾਨਾ, ਤਹਿਸੀਲ ਦਸੂਹਾ, ਥਾਣਾ ਗੜ੍ਹਦੀਵਾਲਾ, ਜਿਲਾ ਹੁਸ਼ਿਆਰਪੁਰ ਨੂੰ ਮਿਤੀ 26-09-2023 ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।