Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਨੇ ਭੇਦਭਰੇ ਹਾਲਾਂਤਾਂ ‘ਚ ਗਊਆਂ ਦੀ ਹੋਈ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਭੇਦਭਰੇ ਹਾਲਾਂਤਾਂ ‘ਚ ਗਊਆਂ ਦੀ ਹੋਈ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ

ਬਟਾਲਾ (ਅਵਿਨਾਸ਼ ਸ਼ਰਮਾ ) 

ਮੰਦਭਾਗੀ ਘਟਨਾ ਪਿਛੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

28 ਸਤੰਬਰ :  ਬਟਾਲਾ ਦੀ ਸਤੀ ਲਕਸ਼ਮੀ ਦੇਵੀ ਗਊਸ਼ਾਲਾ ਵਿਖੇ ਭੇਦਭਰੇ ਹਲਾਤਾਂ ਵਿੱਚ ਗਊਆਂ ਦੀ ਹੋਈ ਮੌਤ ਨੂੰ ਲੈ ਕੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਬੀਤੀ ਦੇਰ ਰਾਤ ਨੂੰ ਜਦੋਂ ਹੀ ਇਹ ਘਟਨਾ ਵਾਪਰੀ ਤਾਂ ਉਸੇ ਸਮੇਂ ਹਲਕਾ ਵਿਧਾਇਕ ਸ਼ੈਰੀ ਕਲਸੀ ਮੌਕੇ ‘ਤੇ ਪਹੁੰਚੇ ਅਤੇ ਉਨਾਂ ਨੇ ਹਲਾਤਾਂ ਦਾ ਜਾਇਜਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਗਊਆਂ ਦੀ ਹੋਈ ਭੇਦਭਰੀ ਮੌਤ ਤੇ ਉਨਾਂ ਨੂੰ ਬਹੁਤ ਦੁੱਖ ਹੈ। ਉਨਾਂ ਕਿਹਾ ਕਿ ਗਊ ਮਾਤਾ ਸਾਰਿਆਂ ਲਈ ਪੂਜ਼ਨੀਅ ਹੈ, ਇਹ ਘਟਨਾ ਬਹੁਤ ਹੀ ਚਿੰਤਾਜਨਕ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨਾਂ ਵਲੋਂ ਪੁਲਸ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਇਸ ਪਿੱਛੇ ਕੋਈ ਵੀ ਸਾਜਿਸ਼ ਨਜ਼ਰ ਆਈ ਜਾਂ ਫਿਰ ਘਟਨਾ ਲਈ ਕੋਈ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਲਕਾ ਵਿਧਾਇਕ ਨੇ ਅੱਗੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ ਹੈ ਜਿਸ ਨੇ ਹਰ ਕਿਸੇ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਗਊਸ਼ਾਲਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।