Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਧੁੱਗਾ ਕਲਾਂ ਸਕੂਲ ‘ਚ ਕਲਸਟਰ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ

ਧੁੱਗਾ ਕਲਾਂ ਸਕੂਲ ‘ਚ ਕਲਸਟਰ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

29 ਸਤੰਬਰ : ਅੱਜ ਬਲਾਕ ਟਾਂਡਾ-2 ਅਧੀਨ ਪੈਂਦੇ ਕਲਸਟਰ ਧੁੱਗਾ ਕਲਾਂ ਵਿੱਚ ਸੈਂਟਰ ਪੱਧਰੀ ਖੇਡਾਂ ਖਤਮ ਹੋਣ ਉਪਰੰਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਟਾਂਡਾ -2 ਸ੍ਰੀ ਸੁਰਤੀ ਲਾਲ ਜੀ ਉਚੇਚੇ ਤੌਰ ਤੇ ਸ਼ਾਮਿਲ ਹੋਏ । ਉਹਨਾਂ ਦੇ ਨਾਲ ਬਲਾਕ ਸਪੋਰਟਸ ਅਫਸਰ ਮੈਡਮ ਬਲਜਿੰਦਰ ਕੌਰ ਵੀ ਸਨ। ਸੈਂਟਰ ਹੈੱਡ ਟੀਚਰ ਧੁੱਗਾ ਕਲਾਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਿੱਚ ਸੱਤ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵੱਖ ਵੱਖ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੈਡ ਟੀਚਰ ਵਰਿੰਦਰ ਸਿੰਘ ,ਅਨੀਤਾ ਸੈਣੀ ਅਧਿਆਪਕ ਸੰਜੀਵ ਕੁਮਾਰ, ਪ੍ਰਿੰਸ ਗੜਦੀਵਾਲਾ, ਸੰਗਤ ਸਿੰਘ,ਰਾਜਵਿੰਦਰ ਕੌਰ,ਰਿੰਕੂ ਪਟਿਆਲ,ਅਮਿਤਾ ਸ਼ਰਮਾ,ਅਮਨਦੀਪ ਕੌਰ ਗੜਦੀਵਾਲਾ, ਰਾਜ ਰਾਣੀ, ਅਮਨਦੀਪ ਕੌਰ ਗੋਂਦਪੁਰ ਆਂਗਨਵਾੜੀ ਵਰਕਰ ਕਸ਼ਮੀਰ ਕੌਰ, ਨਰਿੰਦਰ ਕੌਰ ਅਤੇ ਸਿਮਰ ਕੌਰ ਹਾਜ਼ਰ ਸਨ।