Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਵਾਤਾਵਰਨ ਅਤੇ ਆਲੇ-ਦੁਆਲੇ ਨੂੰ ਰੱਖੋ ਸਾਫ-ਸੁਥਰਾ : ਬ੍ਰਮ ਸ਼ੰਕਰ ਜਿੰਪਾ

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਵਾਤਾਵਰਨ ਅਤੇ ਆਲੇ-ਦੁਆਲੇ ਨੂੰ ਰੱਖੋ ਸਾਫ-ਸੁਥਰਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਨੇ ਪਿੰਡ ਨਾਰੂ ਨੰਗਲ ਕਿਲਾ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ‘ਸਵੱਛਤਾ ਹੀ ਸੇਵਾ ਅਭਿਆਨ’ ਤਹਿਤ ਸਫ਼ਾਈ ਮੁਹਿੰਮ ਦੌਰਾਨ ਕੀਤਾ ਕਿਰਤ ਦਾਨ

ਪਿੰਡ ਵਾਸੀਆਂ ਨੂੰ ਚੁਕਾਈ ਸਵੱਛਤਾ ਦੀ ਸਹੁੰ

ਲਾਜਵੰਤੀ ਸਟੇਡੀਅਮ ’ਚ ‘ਇਕ ਤਰੀਕ, ਇਕ ਘੰਟਾ, ਇਕ ਸਾਥ ਸ਼੍ਰਮਦਾਨ’ ਪ੍ਰੋਗਰਾਮ ’ਚ ਵੀ ਕੀਤੀ ਸ਼ਿਰਕਤ

1 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਪੂਰੇ ਦੇਸ਼ ’ਚ ਸਵੱਛਤਾ ਨੂੰ ਸਮਰਪਿਤ ਕਰਕੇ ਮਨਾਈ ਜਾ ਰਹੀ ਹੈ। ਇਸ ਲਈ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਵਾਤਾਵਰਨ ਅਤੇ ਆਸ-ਪਾਸ ਨੂੰ ਸਾਫ਼ ਰੱਖਣ ਵਿਚ ਸਾਰੇ ਸਹਿਯੋਗ ਕਰਨ। ਉਹ ਅੱਜ ਪਿੰਡ ਨਾਰੂ ਨੰਗਲ ਕਿਲਾ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਆਯੋਜਿਤ ਸਫ਼ਾਈ ਮੁਹਿੰਮ ਵਿਚ ਸ਼੍ਰਮਦਾਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਚ ਵੀ ਨਗਰ ਨਿਗਮ ਵਲੋਂ ‘ਇਕ ਤਾਰੀਕ, ਇਕ ਘੰਟਾ, ਇਕ ਸਾਥ ਸ਼੍ਮਦਾਨ’ ਪ੍ਰੋਗਰਾਮ ਵਿਚ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਪਿੰਡ ਵਾਸੀਆਂ ਨੂੰ ਸਵੱਛਤਾ ਦੀ ਸਹੁੰ ਚੁਕਾਉਂਦੇ ਹੋਏ ਕਿਹਾ ਕਿ ‘ਸਵੱਛਤਾ ਹੀ ਸੇਵਾ’ ਨੂੰ ਪੂਰੇ ਦੇਸ਼ ਵਿਚ ਇਕ ਮੁਹਿੰਮ ਵਜੋਂ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਸੁਪਨਿਆਂ ਦਾ ਭਾਰਤ ਪਿੰਡਾਂ ਵਿਚ ਵੱਸਦਾ ਹੈ, ਇਸ ਲਈ ਪਿੰਡਾਂ ਵਿਚ ਖਾਸ ਕਰਕੇ ਸਫ਼ਾਈ ਮੁਹਿੰਮ ਚਲਾਉਣ ਦੀ ਲੋੜ ਹੈ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕਰਨ ਅਤੇ ਸਵੱਛਤਾ ਨੂੰ ਮਿਸ਼ਨ ਬਣਾ ਕੇ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸ਼ਾਮਲ ਕਰਨ।
ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 15 ਸਤੰਬਰ ਤੋਂ ਸ਼ੁਰੂ ਹੋਏ ਇਸ ਪੰਦਰਵਾੜੇ ਦੌਰਾਨ ਪੂਰੇ ਸੂਬੇ ਵਿਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਿੰਡਾਂ ਤੋਂ ਇਲਾਵਾ ਨਗਰ ਨਿਗਮਾਂ, ਨਗਰ ਕੌਂਸਲਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਸੂਬੇ ਦੇ ਨੌਜਵਾਨਾਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਲੋਕਾਂ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕੂੜੇ ਪ੍ਰਬੰਧਨ ਪਲਾਂਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਵੱਧ ਤੋਂ ਵੱਧ ਪਿੰਡਾਂ ਨੂੰ ਓ. ਡੀ. ਐਫ ਤੋਂ ਓ. ਡੀ. ਐਫ ਪਲੱਸ ਵਿਚ ਤਬਦੀਲ ਕਰਨ ਲਈ ਵੀ ਉਪਰਾਲੇ ਕੀਤੇ ਗਏ ਹਨ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ. ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਸ. ਡੀ. ਓ ਨਵਨੀਤ ਕੁਮਾਰ ਜਿੰਦਲ, ਜੇ. ਈ ਗੁਰਪ੍ਰੀਤ ਸਿੰਘ, ਆਈ. ਈ. ਸੀ ਅੰਜੂ ਸ਼ਰਮਾ, ਸੀ. ਡੀ. ਐਸ ਹਰਬੀਰ ਸਿੰਘ, ਪਿੰਡ ਨਾਰੂ ਨੰਗਲ ਕਿਲਾ ਦੀ ਸਰਪੰਚ ਸ਼ਰਨਜੀਤ ਕੌਰ, ਪ੍ਰੇਮ ਸਿੰਘ, ਪਿੰਡ ਮੰਨਣ ਦੇ ਸਰਪੰਚ ਮਹਿੰਦਰ ਸਿੰਘ, ਅਲੀ ਕੀ ਬੱਸੀ ਦੇ ਸਰਪੰਚ ਰਮੇਸ਼, ਧੀਰੋਵਾਲ ਦੇ ਸਰਪੰਚ ਸੋਹਣ ਲਾਲ, ਨੰਬਰਦਾਰ ਤਲਵਿੰਦਰ ਸਿੰਘ ਬਿੰਦੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

error: copy content is like crime its probhihated