Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢਣ ਸਬੰਧੀ ਹੋਈ ਅਹਿਮ ਮੀਟਿੰਗ

ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢਣ ਸਬੰਧੀ ਹੋਈ ਅਹਿਮ ਮੀਟਿੰਗ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

2 ਅਕਤੂਬਰ : ਅੱਜ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਮਨਾਉਣ ਸਬੰਧੀ ਚੁਣੇ ਗਏ ਪ੍ਰਧਾਨ ਸ਼ੈਂਕੀ ਕਲਿਆਣ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ ਵਾਲਮੀਕੀ ਭਾਈਚਾਰੇ ਦੀ ਮੀਟਿੰਗ ਹੋਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼ੈਂਕੀ ਕਲਿਆਣ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਸਰਬਸੰਮਤੀ ਨਾਲ ਭਗਵਾਨ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢਣ ਦਾ ਫ਼ੈਸਲਾ ਕੀਤਾ ਗਿਆ।ਇਸ ਮੌਕੇ ਸਮੂਹ ਭਾਈਚਾਰੇ ਵੱਲੋਂ ਇਲਾਕਾ ਨਿਵਾਸੀਆਂ ਵਲੋਂ ਵੱਧ ਤੋਂ ਵੱਧ ਸਹਿਯੋਗ ਦੇ ਕੇ ਇਸ ਸ਼ੋਭਾ ਯਾਤਰਾ ਨੂੰ ਸਫਲ ਬਣਾਉਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਪ੍ਰਧਾਨ ਸ਼ੈਂਕੀ ਕਲਿਆਣ, ਸੁਭਮ ਸਹੋਤਾ,ਪ੍ਰਧਾਨ ਰਾਜਨ ਸੱਭਰਵਾਲ, ਪ੍ਰਧਾਨ ਵਿਨੋਦ ਕਲਿਆਣ, ਸੋਮ ਰਾਜ ਸੱਭਰਵਾਲ, ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਸੁਰਿੰਦਰ ਮਲਹੋਤਰਾ,ਦੂਧੁ ਸਿੱਧੂ,ਦੀਪਾ ਮਲਿਕ, ਦੀਪਕ ਸੱਭਰਵਾਲ,ਕਾਸ਼ ਮਲਿਕ,ਅਜੇ ਸਹੋਤਾ,ਮਨੋਹਰ ਮਲਿਕ, ਪ੍ਰੇਮਾ ਮਲਿਕ, ਅੰਕੁਸ਼ ਸਹੋਤਾ,ਰੋਹਿਤ ਸੱਭਰਵਾਲ, ਹਾਜ਼ਰ ਸਨ।

ਫ਼ੋਟੋ ਕੈਪਸਨ : ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼ੈਂਕੀ ਕਲਿਆਣ, ਸੁਭਮ ਸਹੋਤਾ, ਰਾਜਨ ਸੱਭਰਵਾਲ ਤੇ ਹੋਰ