Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਕੇ.ਐਮ.ਐਸ ਕਾਲਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਲੈਕਚਰ ਸਟੈਂਡ ਭੇਂਟ ਕੀਤੇ – ਪ੍ਰਿੰ.ਗੁਰਦਿਆਲ ਸਿੰਘ

ਕੇ.ਐਮ.ਐਸ ਕਾਲਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਲੈਕਚਰ ਸਟੈਂਡ ਭੇਂਟ ਕੀਤੇ – ਪ੍ਰਿੰ.ਗੁਰਦਿਆਲ ਸਿੰਘ

ਦਸੂਹਾ (ਚੌਧਰੀ) 

4 ਅਕਤੂਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਕੇ.ਐਮ.ਐਸ ਕਾਲਜ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ 4 ਲੈਕਚਰ ਸਟੈਂਡ ਭੇਂਟ ਕੀਤੇ ਗਏ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਕੇ.ਐਮ.ਐਸ ਕਾਲਜ ਮੈਨੇਜਮੈਂਟ ਦਾ ਸਕੂਲ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਅਤੇ ਕਿਹਾ ਕਿ ਇਹਨਾ ਲੈਕਚਰ ਸਟੈਂਡ ਦੀ ਸਕੂਲ ਨੂੰ ਲੋੜ ਵੀ ਸੀ। ਉਹਨਾ ਨੇ ਇਸ ਮੌਕੇ ਤੇ ਕਿਹਾ ਕਿ ਲੈਕਚਰ ਸਟੈਂਡ ਤੇ ਬੋਲਦਿਆਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਪੇਸ਼ ਕਰਨ ਦਾ ਮੌਕਾ ਮਿਲਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਚੰਗੇ ਬੁਲਾਰੇ ਬਣ ਸਕਣ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਸਕੂਲ ਨੂੰ ਸਕੂਲ ਆਫ ਐਮਿਨੇਂਸ ਬਣ ਜਾਣ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਸਭ ਤੋਂ ਵੱਧ ਦੇਸ਼ ਦੇ ਪ੍ਰਤੀ ਨਿਸ਼ਠਾ, ਆਪਣੇ ਅਧਿਆਪਕਾਂ ਅਤੇ ਪਰਿਵਾਰ ਪ੍ਰਤੀ ਸਤਿਕਾਰ ਹੋਣਾ ਬਹੁਤ ਜ਼ਰੂਰੀ ਹੈ। ਉਹਨਾ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਪ੍ਰਮਾਤਮਾ ਪ੍ਰਤੀ ਲਗਨ ਅਤੇ ਪਿਆਰ ਵੀ ਚੰਗੇ ਇਨਸਾਨ ਬਣਨ ਲਈ ਜਰੂਰੀ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ ਸ਼ਬਨਮ ਕੌਰ ਨੇ ਸੰਬੋਧਿਤ ਕਰਦੇ ਹੋਏ ਵਿਦਿਆਰਥੀਆਂ ਨੂੰ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਗੁਰਦਿਆਲ ਸਿੰਘ ਅਤੇ ਅਧਿਆਪਕਾਂ ਵੱਲੋਂ ਕਾਲਜ ਦੀ ਮੈਨੇਜਮੈਂਟ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ, ਜਸਵੀਰ ਸਿੰਘ, ਅਨੀਤਾ ਦੇਵੀ, ਨੀਰੂ ਸੂਦ, ਹਰਪ੍ਰੀਤ ਕੌਰ, ਦਿਆਲ ਸਿੰਘ, ਕਮਲਜੀਤ ਡੋਗਰਾ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਗੁਰਦਿਆਲ ਸਿੰਘ ਅਤੇ ਸਟਾਫ਼ ਵੱਲੋਂ ਕੇ.ਐਮ.ਐਸ ਕਾਲਜ ਮੈਨੇਜਮੈਂਟ ਨੂੰ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕਰਦੇ ਹੋਏ।

error: copy content is like crime its probhihated