Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਅੱਖਾਂ ਤੇ ਅੰਗਦਾਨ ਕੈਂਪ ਲਗਾਏ ਜਾਣ : SP ਮਨਜੀਤ ਕੌਰ/ ਬਰਿੰਦਰ ਸਿੰਘ ਮਸੀਤੀ

ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਅੱਖਾਂ ਤੇ ਅੰਗਦਾਨ ਕੈਂਪ ਲਗਾਏ ਜਾਣ : SP ਮਨਜੀਤ ਕੌਰ/ ਬਰਿੰਦਰ ਸਿੰਘ ਮਸੀਤੀ

ਗੜ੍ਹਦੀਵਾਲਾ (ਚੌਧਰੀ)

5 ਅਕਤੂਬਰ : ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਮਰਨ ਤੋਂ ਉਪਰੰਤ ਅੱਖਾਂ ਤੇ ਅੰਗਦਾਨ ਕਰਨ ਸਬੰਧੀ ਕਾਲਜਾਂ, ਸਕੂਲਾਂ ਤੇ ਸਮਾਜ ਸੇਵੀ ਸੰਸਥਾਵਾਂ ਵਿਚ ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਹ ਵਿਚਾਰ ਪੰਜਾਬ ਪੁਲਿਸ ਦੀ ਐਸ ਪੀ ਮਨਜੀਤ ਕੌਰ ਅਤੇ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ, ਡੀ ਐਸ ਪੀ / ਐਸ ਐਚ ਓ ਸਹਿਬਾਨ ਨੇ ਇੱਕ ਸਮਾਗਮ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਕੋਈ ਇਨਸਾਨ ਮਰ ਜਾਂਦਾ ਹੈ ਤਾਂ ਉਸ ਦੇ ਸ਼ਰੀਰ ਨੂੰ ਅੱਗ ਲੱਗਾ ਕੇ ਮਿੱਟੀ ਕਰ ਦਿੱਤਾ ਜਾਂਦਾ ਹੈ। ਜੇਕਰ ਮਰਨ ਉਪਰੰਤ ਸਮੇਂ ਸਿਰ ਲੋੜਵੰਦਾਂ ਲਈ ਅੱਖਾਂ ਅਤੇ ਅੰਗਦਾਨ  ਕੀਤੇ ਜਾਣ ਤਾਂ ਉਨ੍ਹਾਂ ਨੂੰ ਇੱਕ ਨਵੀਂ ਜੀਵਨ ਮਿਲ ਸਕਦਾ ਹੈ। ਇਸ ਮੌਕੇ ਆਈ ਡੋਨਰ ਇੰਨਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਦੱਸਿਆ ਕਿ ਸਾਡੀ ਪੰਜਾਬ ਸਰਕਾਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਦੇਸ਼ ਦੇ ਕਿਸੇ ਨੇਤਰਹੀਣ ਵਿਅਕਤੀ ਨੂੰ ਅੱਖ ਦੀ ਜਰੂਰਤ ਹੋਵੇ ਤਾਂ ਨੇਤਰਦਾਨ ਐਸੋਸੀਏਸ਼ਨ ਪੰਜਾਬ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਆਓ ਅਸੀਂ ਸਾਰੇ ਇੱਕਠੇ ਹੋ ਕੇ ਇਸ ਭਲਾਈ ਦੇ ਕੰਮ ਨੂੰ  ਸਿਖਰਾਂ ਤੇ ਲੈ ਕੇ ਜਾਈਏ ਤਾਂਕਿ ਲੋੜਵੰਦ ਵਿਅਕਤੀ ਆਪਣੀ ਨਵੀਂ ਜਿੰਦਗੀ ਬਤੀਤ ਕਰ ਸਕੇ।