Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ (ਬਿਊਰੋ) 
5 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦਿਲਬਾਗ ਸਿੰਘ ਜੌਹਲ ਨੇ ਅੱਜ ਚਿਲਡਰਨ ਹੋਮ, ਸਪੈਸ਼ਲ ਹੋਮ, ਪਲੇਸ ਆਫ਼ ਸੇਫ਼ਟੀ ਐਂਡ ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।
ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਦੀ ਸਿਹਤ ਸਬੰਧੀ ਡਾਕਟਰ ਰੋਜ਼ੀ ਨੂੰ ਹਦਾਇਤਾਂ ਦਿੱਤੀਆਂ ਕਿ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਬੱਚਿਆਂ ਦੀ ਸਿਹਤ ਅਤੇ ਦਵਾਈਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਸੁਪਰਡੈਂਟ ਨਰੇਸ਼ ਕੁਮਾਰ ਅਤੇ ਜੁਵੇਨਾਈਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ ਨੂੰ ਡੇਂਗੂ ਮੱਛਰਾਂ ਤੋਂ ਫੈਲਣ ਤੋਂ ਰੋਕਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਪਲੇਸ ਆਫ ਸੇਫਟੀ ਅਤੇ ਸਪੈਸ਼ਲ ਹੋਮ ਦੇ ਸਜ਼ਾਯਾਫ਼ਤਾ ਕੈਦੀਆਂ ਨਾਲ ਉਨ੍ਹਾਂ ਦੇ ਕੇਸਾਂ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਸਮੱਸਿਆਵਾਂ ਸੁਣੀਆਂ ਅਤੇ ਆਬਜ਼ਰਵੇਸ਼ਨ ਹੋਮ ਦੇ ਨਜ਼ਰਬੰਦਾਂ ਦੇ ਕੇਸਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਕੌਣ ਪ੍ਰਾਪਤ ਕਰ ਸਕਦਾ ਹੈ ਅਤੇ ਇਹ ਸਹਾਇਤਾ ਕਿੱਥੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਨੂੰ ਜੁਵੇਨਾਈਲ ਜਸਟਿਸ ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਪੈਸ਼ਲ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ ਅਤੇ ਆਬਜ਼ਰਵੇਸ਼ਨ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ, ਡਾ: ਰੋਜ਼ੀ ਅਤੇ ਪਵਨ ਕੁਮਾਰ ਵੀ ਹਾਜ਼ਰ ਸਨ |
ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਰਫ਼ੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੇ ਵਿਦਿਆਰਥੀਆਂ ਨੂੰ ਪੰਜਾਬ ਅਗੇਂਸਟ ਨਸ਼ਾ ਮੁਕਤੀ ਮੁਹਿੰਮ, ਕਾਨੂੰਨੀ ਸੇਵਾਵਾਂ ਦੀ ਪਹਿਲਕਦਮੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਕਿਉਂਕਿ ਨਸ਼ੇ ਨਾਲ ਉਨ੍ਹਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਚੰਗੀ ਰਹੇਗੀ ਅਤੇ ਉਨ੍ਹਾਂ ਦਾ ਭਵਿੱਖ ਉਜਵਲ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਵਿਰੁੱਧ ਹੋਣ ਵਾਲੇ ਜੁਰਮਾਂ ਨਾਲ ਸਬੰਧਤ ਨਾਲਸਾ ਦੀਆਂ ਮੁਆਵਜ਼ਾ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਔਰਤ ਜਾਂ ਬੱਚਾ ਕਿਸੇ ਅਪਰਾਧਿਕ ਘਟਨਾ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਸਕੀਮ ਤਹਿਤ ਪੀੜਤ ਨੂੰ ਜ਼ਿਲ੍ਹਾ ਕਾਨੂੰਨ ਸੇਵਾਵਾਂ ਅਥਾਰਟੀ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ।
—