Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਦੋ ਰੋਜ਼ਾ ਕਾਨਫਰੰਸ ਵਿੱਚ ਸ਼ਮੂਲੀਅਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਦੋ ਰੋਜ਼ਾ ਕਾਨਫਰੰਸ ਵਿੱਚ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 

6 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ  ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ (ਪੋਸਟ ਗ੍ਰੈਜੂਏਟ ਵਿਭਾਗਾਂ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਈ ਗਈ ਦੋ ਰੋਜ਼ਾ ਕਾਨਫਰੰਸ (02,03 ਅਕਤੂਬਰ, 2023) ਵਿੱਚ ਸ਼ਮੂਲੀਅਤ ਕੀਤੀ। ਇਹ ਕਾਨਫਰੰਸ ‘‌ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ : ਸਮੱਸਿਆਵਾਂ ਅਤੇ ਸੰਭਾਵੀ ਹੱਲ’ ਵਿਸ਼ੇ ਨਾਲ ਸੰਬੰਧਿਤ ਸੀ। ਇਸ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਜਿੱਥੇ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਉਚੇਰੀ ਸਿੱਖਿਆ ਉੱਪਰ ਪਰਵਾਸ ਦੇ ਪ੍ਰਭਾਵ, ਉਚੇਰੀ ਸਿੱਖਿਆ ਵਿੱਚ ਨਿੱਜੀ ਸੰਸਥਾਵਾਂ ਦੀ ਭੂਮਿਕਾ, ਉਚੇਰੀ ਸਿੱਖਿਆ ਵਿੱਚ ਸਰਕਾਰਾਂ ਦੀ ਭੂਮਿਕਾ, ਸਿੱਖਿਆ ਨੀਤੀ 2020 ਦੇ ਪ੍ਰਭਾਵ, ਉਚੇਰੀ ਸਿੱਖਿਆ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਯੋਗਦਾਨ ਆਦਿ ਵਿਸ਼ਿਆਂ ਨਾਲ ਸੰਬੰਧਿਤ ਵਿਦਵਾਨਾਂ ਦੇ ਵਿਚਾਰਾਂ ਨੂੰ ਸੁਣਨ ਦਾ ਮੌਕਾ ਮਿਲਿਆ, ਉੱਥੇ ਉਨ੍ਹਾਂ ਨੂੰ ਪਵਿੱਤਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਮਹੱਤਵਪੂਰਨ ਕਾਨਫਰੰਸਾਂ ਅਤੇ ਸੈਮੀਨਾਰਾਂ ਵਿੱਚ ਸ਼ਾਮਿਲ ਹੋਣ ਨਾਲ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਉੱਥੇ ਵਿਦਿਆਰਥੀ ਸਮੇਂ ਦੇ ਹਾਣੀ ਵੀ ਬਣਦੇ ਹਨ। ਇਸ ਲਈ ਉਨਾਂ ਨੂੰ ਅਜਿਹੇ ਮੌਕਿਆਂ ਦਾ ਹਮੇਸ਼ਾ ਹੀ ਹਿੱਸਾ ਬਣਨਾ ਚਾਹੀਦਾ ਹੈ। ਇਸ ਦੋ ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਦੇ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾ. ਦਿਲਬਾਰਾ ਸਿੰਘ, ਸ. ਗੁਰਪਿੰਦਰ ਸਿੰਘ, ਸ੍ਰੀ ਮਨੀਸ਼ ਕੁਮਾਰ, ਡਾ.ਪੰਕਜ ਸ਼ਰਮਾ, ਮੈਡਮ ਨੇਹਾ, ਡਾ. ਰਵਿੰਦਰ ਕੌਰ, ਡਾ.ਅਮਨਦੀਪ ਸਿੰਘ, ਮੈਡਮ ਇਸ਼ਿਤਾ, ਸ. ਰਮਨਦੀਪ ਸਿੰਘ‌, ਸ੍ਰੀ ਵਿਪਨ ਅਤੇ ਅਨੂ ਬਾਲਾ ਵੀ ਹਾਜ਼ਰ ਸਨ।