Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 10 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਦਬੋਚਿਆ 

10 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਦਬੋਚਿਆ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

6 ਅਕਤੂਬਰ : 10 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਗੁਰਮੀਤ ਸਿੰਘ ਵਾਸੀ ਧੁੱਗਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ   ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਸਬ ਇੰਸਪੈਕਟਰ ਅਜੀਤ ਸਿੰਘ ਨੇ ਦੋਰਾਨੇ ਗਸ਼ਤ ਨੰਗਲ ਦਾਤਾ ਮੌੜ ਨਜਦੀਕ ਪੁੱਜੀ ਤਾਂ ਭਾਨਾ ਚੋਅ ਸਾਈਡ ਤੋ ਇੱਕ ਮੋਨਾ ਵਿਆਕਤੀ ਅਉਂਦਾ ਦਿਖਾਈ ਦਿੱਤਾ ਤਾਂ ਜੋ ਯਕਦਮ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੇ ਆਪਣੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਸੜਕ ਦੇ ਕਿਨਾਰੇ ਥੱਲੇ ਸੁੱਟ ਦਿੱਤਾ। ਸਬ ਇੰਸਪੈਕਟਰ ਅਜੀਤ ਸਿੰਘ ਨੇ ਗੱਡੀ ਰੋਕ ਕੇ ਸਮੇਤ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਜਿਸ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਹਰਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਗੁਰਮੀਤ ਸਿੰਘ ਵਾਸੀ ਧੁੱਗਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੇ ਵੱਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 10 ਟੀਕੇ BUPRENORPHINE INJECTION IP 0.3 MG/ML 2 ML ਬਰਾਮਦ ਹੋਣ ਤੇ FIR NO 96 ਮਿਤੀ 5- 10-2023 ਅ/ਧ 22-61-85 ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ ।

error: copy content is like crime its probhihated