Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing *ਆਮ ਆਦਮੀ ਪਾਰਟੀ ਨੇ ਸਤਨਾਮ ਸਿੰਘ ਜਲਵਾਹਾ ਨੂੰ ਹਰਿਆਣਾ ਵਿਧਾਨਸਭਾ ਦਾ ਪ੍ਰਭਾਰੀ ਲਗਾਕੇ ਸੌਂਪੀ ਵੱਡੀ ਜੁੰਮੇਵਾਰੀ*

*ਆਮ ਆਦਮੀ ਪਾਰਟੀ ਨੇ ਸਤਨਾਮ ਸਿੰਘ ਜਲਵਾਹਾ ਨੂੰ ਹਰਿਆਣਾ ਵਿਧਾਨਸਭਾ ਦਾ ਪ੍ਰਭਾਰੀ ਲਗਾਕੇ ਸੌਂਪੀ ਵੱਡੀ ਜੁੰਮੇਵਾਰੀ*

ਨਵਾਂਸ਼ਹਿਰ (ਐਸਕੇ ਜੋਸ਼ੀ)

06 ਅਕਤੂਬਰ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਸਮੁੱਚੀ ਰਾਸ਼ਟਰੀ ਲੀਡਰਸ਼ਿਪ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦੀ ਇਮਾਨਦਾਰ ਛਵੀਂ ਅਤੇ ਸਮਰਪਿਤ ਭਾਵਨਾ ਨਾਲ ਪਾਰਟੀ ਦੀ ਕੀਤੀ ਜਾ ਰਹੀ ਸੇਵਾ ਨੂੰ ਮੁੱਖ ਰੱਖਦਿਆਂ ਜਲਵਾਹਾ ਨੂੰ ਹਰਿਆਣਾ ਵਿਧਾਨਸਭਾ ਦਾ ਪ੍ਰਭਾਰੀ ਨਿਯੁਕਤ ਕਰਕੇ ਵੱਡੀ ਜੁੰਮੇਵਾਰੀ ਸੌਂਪੀ ਗਈ ਹੈ, ਇਸ ਅਹਿਮ ਜੁੰਮੇਵਾਰੀ ਮਿਲਣ ਉਤੇ ਨਵਾਂਸ਼ਹਿਰ ਜ਼ਿਲ੍ਹੇ ਦੇ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਖੁਸ਼ੀ ਦਾ ਮਾਹੌਲ ਹੈ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸਕੱਤਰ ਮਨਦੀਪ ਸਿੰਘ ਅਟਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਨਾਮ ਸਿੰਘ ਜਲਵਾਹਾ ਨੇ ਪਿਛਲੇ ਕਰੀਬ 11 ਸਾਲਾਂ ਤੋਂ ਜੋ ਇਮਾਨਦਾਰੀ ਤੇ ਸਚਾਈ ਨਾਲ ਪਾਰਟੀ ਦੀ ਨਿਸ਼ਕਾਮ ਸੇਵਾ ਕੀਤੀ ਹੈ ਇਹ ਵੱਡੇ ਰੁਤਬੇ ਉਸੇ ਨਿਸ਼ਕਾਮ ਸੇਵਾ ਦਾ ਨਤੀਜਾ ਹਨ, ਇਸ ਮੌਕੇ ਸਤਨਾਮ ਸਿੰਘ ਜਲਵਾਹਾ ਦੇ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਅਤੇ ਪਾਰਟੀ ਦੇ ਵਲੰਟੀਅਰ ਸਾਥੀਆਂ ਵੱਲੋਂ ਹਰਿਆਣਾ ਦੇ ਨਵਨਿਯੁਕਤ ਪ੍ਰਭਾਰੀ ਬਣਨ ਉਤੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦਾ ਮੂੰਹ ਮਿੱਠਾ ਕਰਵਾਇਆ ਗਿਆ। ਜ਼ਮੀਨ ਨਾਲ ਜੁੜੇ ਮਿਹਨਤੀ, ਇਮਾਨਦਾਰ ਅਤੇ ਕ੍ਰਾਂਤੀਕਾਰੀ ਸੋਚ ਦੇ ਧਾਰਨੀ ਸਤਨਾਮ ਜਲਵਾਹਾ ਦੇ ਪ੍ਰਭਾਰੀ ਬਣਨ ਦੀਆਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਦਿੱਲੋ ਖੁਸ਼ੀਆਂ ਹਨ। ਇਸ ਮੌਕੇ ਯੂਥ ਆਗੂ ਯੁੱਧਵੀਰ ਕੰਗ ਨੇ ਕਿਹਾ ਕਿ ਸਤਨਾਮ ਸਿੰਘ ਜਲਵਾਹਾ ਨੇ ਪਾਰਟੀ ਪ੍ਰਤੀ ਇਮਾਨਦਾਰੀ ਸਚਾਈ ਅਤੇ ਸਮਰਪਿਤ ਭਾਵਨਾ ਨਾਲ ਜੋ ਜੁੰਮੇਵਾਰੀ ਨਿਭਾਈ ਹੈ ਉਸ ਨੂੰ ਸਾਰੇ ਵਲੰਟੀਅਰ ਦਿੱਲੋ ਸਿਜਦਾ ਕਰਦੇ ਹਨ ਅਤੇ ਜਲਵਾਹਾ ਵੱਲੋਂ ਬਤੌਰ ਚੇਅਰਮੈਨ ਨਿਯੁਕਤ ਹੋਣ ਉਪਰੰਤ ਵੀ ਬਹੁਤ ਪ੍ਰਭਾਵਸ਼ਾਲੀ ਇਕੱਠ ਕੀਤਾ ਗਿਆ ਸੀ ਜੋ ਕਿ ਪੂਰੇ ਜ਼ਿਲ੍ਹੇ ਵਿੱਚ ਚਰਚਾ ਦਾ ਵਿਸ਼ਾ ਰਿਹਾ ਸੀ।