Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡਾਕਟਰ ਸੁਆਮੀਨਾਥਨ ਦੇ ਭੋਗ 8 ਅਕਤੂਬਰ ਨੂੰ : ਮਨਜੀਤ ਸਿੰਘ ਖਾਨਪੁਰ

ਡਾਕਟਰ ਸੁਆਮੀਨਾਥਨ ਦੇ ਭੋਗ 8 ਅਕਤੂਬਰ ਨੂੰ : ਮਨਜੀਤ ਸਿੰਘ ਖਾਨਪੁਰ

ਗੜ੍ਹਦੀਵਾਲਾ (ਚੌਧਰੀ) 

6 ਅਕਤੂਬਰ : ਉਘੇ ਖੇਤੀਬਾੜੀ ਵਿਗਿਆਨੀ ਡਾਕਟਰ ਸਵਾਮੀ ਨਾਥਨ 28 ਸਤੰਬਰ 2023 ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰ ਕਰ ਗਏ ਸਨ। ਉਸ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ 08 ਅਕਤੂਬਰ ਦਿਨ ਐਤਵਾਰ ਨੂੰ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਸ 2 ਨੂੰ ਜਲੰਧਰ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਸਮੇਂ ਸਰਦਾਰ ਮਨਜੀਤ ਸਿੰਘ ਜਿਲਾ ਪ੍ਰਧਾਨ ਹੁਸ਼ਿਆਰਪੁਰ ਨੇ ਦੱਸਿਆ ਕਿ ਡਾਕਟਰ ਸੁਆਮੀ ਨਾਥਨ ਨੇ ਸਾਰੀ ਉਮਰ ਕਿਸਾਨਾਂ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਵਾਸਤੇ ਲਗਾ ਦਿੱਤੀ।  ਉਨਾਂ ਨੇ ਵਿਦੇਸ਼ ਚੋਂ ਖੇਤੀਬਾੜੀ ਦੀ ਡਿਗਰੀ ਪ੍ਰਾਪਤ ਕੀਤੀ ਸੀ ਲੇਕਿਨ ਮਿੱਟੀ ਦਾ ਮੋਹ ਉਹਨਾਂ ਨੂੰ ਵਾਪਸ ਹਿੰਦੁਸਤਾਨ ਲੈ ਆਇਆ ਤੇ ਸਾਰੀ ਉਮਰ ਕਿਸਾਨਾਂ ਦੀ ਗਰੀਬਾਂ ਦੀ ਆਰਥਿਕ ਹਾਲਤ ਸੁਧਾਰਨ ਨੂੰ ਲਾ ਦਿੱਤੀ। ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਇਸ ਸਮੇਂ  ਮਨਜੀਤ ਸਿੰਘ ਖਾਨਪੁਰ, ਹਰਦੀਪ ਸਿੰਘ ਅਰਗੋਵਾਲ, ਜਰਨੈਲ ਸਿੰਘ ਮੱਲੀ, ਪਰਗਟ ਸਿੰਘ, ਬਹਾਦਰ ਸਿੰਘ, ਪ੍ਰੇਮ ਸਿੰਘ, ਤਰਸੇਮ ਸਿੰਘ, ਖਾਨਪੁਰ ਗੁਰਜਿੰਦਰ ਸਿੰਘ ਸੰਧੂ ਆਦਿ ਸ਼ਾਮਲ ਸਨ।