Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ’ਚ ਰੱਖੀ ਗਈ ਹੈ ਸਿਹਤ ਕ੍ਰਾਂਤੀ ਦੀ ਨੀਂਹ : ਬ੍ਰਮ ਸ਼ੰਕਰ ਜਿੰਪਾ

ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ’ਚ ਰੱਖੀ ਗਈ ਹੈ ਸਿਹਤ ਕ੍ਰਾਂਤੀ ਦੀ ਨੀਂਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ 16 ਕਲੀਨਿਕਲ ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ
–ਸਿਵਲ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦੀ ਵੀ ਕੀਤੀ ਸਮੀਖਿਆ

9 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਨੀਂਹ ਰੱਖੀ ਗਈ ਹੈ ਅਤੇ ਸੂਬੇ ਵਿਚ 650 ਤੋਂ ਵੱਧ ਆਮ ਆਦਮੀ ਕਲੀਨਿਕ ਵੱਡੀ ਸਫ਼ਲਤਾਪੂਰਵਕ ਲੋਕਾਂ ਦੇ ਘਰਾਂ ਦੇ ਨੇੜੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ। ਉਹ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਚ ਆਮ ਆਦਮੀ ਕਲੀਨਿਕ ਲਈ ਨਿਯੁਕਤ ਕੀਤੇ ਗਏ 16 ਕਲੀਨਿਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਇਥੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਵੀ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵਲੋਂ ਸਾਂਝੇ ਤੌਰ ’ਤੇ ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਦਿਸ਼ਾ ਵਿਚ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਪੰਜਾਬ ਮਿਸ਼ਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰਨ ਵਿਚ ਮਹੱਤਵਪੂਰਨ ਸਾਬਤ ਹੋਣਗੇ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬੱਧ ਹੋਣਗੀਆਂ।
ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਕਲੀਨਿਕਲ ਸਹਾਇਕਾਂ ਨੂੰ ਮਿਹਨਤ ਅਤੇ ਲਗਨ ਨਾਲ ਮਿਲੀ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਜਿਥੇ ਸਿਵਲ ਹਸਪਤਾਲਾਂ ਦਾ ਬੋਝ ਘੱਟ ਹੋਇਆ ਹੈ, ਉਥੇ ਛੋਟੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਜਲਦ ਹੀ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ, ਜਿਸ ਨਾਲ ਜ਼ਿਲ੍ਹੇ ਵਿਚ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ, ਆਗਿਆ ਪਾਲ ਸਿੰਘ ਸਾਹਨੀ, ਡੀ.ਪੀ.ਐਮ ਮੁਹੰਮਦ ਆਸਿਫ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।