Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

12 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਜੀ ਦਾ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਜਿਨ੍ਹਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ਼ੈਸ਼ਨ 2022-23 ਵਿਚ ਲਈ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਨੇ ਦੱਸਿਆ ਕਿ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਇਸ ਪ੍ਰੀਖਿਆ ਵਿਚ ਕਾਲਜ ਦੇ 108 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ । ਜਿਨ੍ਹਾਂ ਵਿਚੋਂ ਦਰਜਾ ਦੂਜਾ ਦੇ 17 ਵਿਦਿਆਰਥੀਆਂ ਅਤੇ ਦਰਜਾ ਤੀਜਾ ਦੇ 11 ਵਿਦਿਆਰਥੀਆਂ ਨੇ ਕ੍ਰਮਵਾਰ 2100ਰੁ :, 3100ਰੁ:, ਕੁੱਲ 69,800  ਵਜ਼ੀਫਾ ਰਾਸ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਦਿੱਤੀ ਗਈ । ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ ਅਤੇ ਗੁਰ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਵਿਦਿਆਰਥੀਆਂ ਦੇ ਨਾਲ ਮੈਡਮ ਜਤਿੰਦਰ ਕੌਰ ਅਤੇ ਸਿਮਰਨਦੀਪ ਕੌਰ ਨਾਲ ਸਨ । ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਪ੍ਰੋ. ਜਤਿੰਦਰ ਕੌਰ ਨੂੰ ਵਧਾਈ ਦਿੱਤੀ ।