Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ (ਚੌਧਰੀ) 

12 ਅਕਤੂਬਰ : ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੰਸਾਰਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ।ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ  ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ।ਜਦੋ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਦਸੂਹਾ ਤੋਂ ਰਛਪਾਲਮਾ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਗੁਰਦੁਆਰਾ ਦੇਹਲਾ ਚੋਂਕ ਨੇੜੇ ਪੁੱਜੀ ਤਾਂ ਪਿੰਡ ਮੰਡ ਪੰਧੇਰ ਵਲੋ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਘਬਰਾਕੇ ਪਿਛੇ ਨੂੰ ਮੁੜਨ ਲੱਗਾ। ਜਿਸਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿਚੋ ਪੁਲਿਸ ਪਾਰਟੀ ਨੂੰ ਦੇਖਦੇ-ਦੇਖਦੇ ਇਕ ਮੋਮੀ ਲਿਫਾਫਾ ਵਜ਼ਨਦਾਰ ਜ਼ਮੀਨ ਪਰ ਸੁੱਟ ਦਿੱਤਾ। ਜਿਸਨੂੰ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਮਨਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੰਸਾਰਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ।ਜਿਸਨੇ ਪੁੱਛਣ ਤੇ ਦੱਸਿਆ ਕਿ ਮੋਮੀ ਲਿਫਾਫਾ ਵਿਚ ਨਸ਼ੀਲਾ ਪਾਊਡਰ ਹੈ। ਜੋ ਮਨਿੰਦਰ ਸਿੰਘ ਉਕਤ ਵਲੋ ਸੁੱਟੇ ਹੋਏ ਵਜ਼ਨਦਾਰ ਮੋਮੀ ਲਿਫਾਫਾ ਨੂੰ ਖੋਲਕੇ ਚੈਕ ਕੀਤਾ ਤਾਂ 45 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ। ਜਿਸਤੇ ਮਨਿੰਦਰ ਸਿੰਘ ਉਕਤ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ ।ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।