Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਿਹਤ ਮੰਤਰੀ ਨੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ’ਚ ਕਰਵਾਏ ਜਾਣ ਵਾਲੇ ਦੋ ਨਵੇਂ ਸਕਿੱਲ ਕੋਰਸਾਂ ਦੀ ਕਰਵਾਈ ਸ਼ੁਰੂਆਤ

ਸਿਹਤ ਮੰਤਰੀ ਨੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ’ਚ ਕਰਵਾਏ ਜਾਣ ਵਾਲੇ ਦੋ ਨਵੇਂ ਸਕਿੱਲ ਕੋਰਸਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਬਿਊਰੋ) 
ਕਿਹਾ, ਹੁਸ਼ਿਆਰਪੁਰ ਦਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਪੰਜਾਬ ਦਾ ਹੀ ਨਹੀਂ ਬਲਕਿ ਉੱਤਰੀ ਭਾਰਤ ਦਾ ਬਿਹਤਰੀਨ ਕੇਂਦਰ
ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਪਹਿਲ ਦੀ ਕੀਤੀ ਸ਼ਲਾਘਾ
12 ਅਕਤੂਬਰ :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਚ ਕਰਵਾਏ ਜਾਣ ਵਾਲੇ ਦੋ ਨਵੇਂ ਸਕਿੱਲ ਕੋਰਸਾਂ ‘ਮਲਟੀ ਕੂਜੀਨ  ਕੁੱਕ’ ਅਤੇ ‘ਹੇਅਰ ਡਰੈਸਰ ਤੇ ਸੈਲੂਨ ਆਰਟਿਸਟ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਜੋ ਸਕਿੱਲ ਕੋਰਸ  ਸ਼ੁਰੂ ਕੀਤੇ ਹਨ, ਉਨ੍ਹਾਂ ਨਾਲ ਨੌਜਵਾਨਾਂ ਦੀ ਹਨੇਰੀ ਜ਼ਿੰਦਗੀ ਵਿਚ ਰੋਸ਼ਨੀ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਜਿਥੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਫੂਡ ਕਰਾਫ਼ਟ ਇੰਸਟੀਚਿਊਟ ਦੇ ਸਹਿਯੋਗ ਨਾਲ ਮਲਡੀ ਕੂਜੀਨ ਕੁੱਕ ਦਾ ਕੋਰਸ ਸ਼ੁਰੂ ਕੀਤਾ ਗਿਆ ਹੈ, ਉਥੇ ਰੋਜ਼ਗਾਰ ਵਿਭਾਗ ਵਲੋਂ ਕੋਰਸ ਕਰਨ ਤੋਂ ਬਾਅਦ ਇਲ੍ਹਾਂ ਦੀ 100 ਫੀਸਦੀ ਪਲੇਸਮੈਂਟ ਦਾ ਕੰਮ ਕੀਤਾ ਜਾਵੇਗਾ, ਜੋ ਕਿ ਆਪਣੇ-ਆਪ ਵਿਚ ਆਪਸੀ ਤਾਲਮੇਲ ਦੀ ਬਿਹਤਰੀਨ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਾ ਸਿਰਫ ਪੰਜਾਬ ਦਾ ਬਲਕਿ ਉੱਤਰੀ ਭਾਰਤ ਦਾ ਬਿਹਤਰੀਨ ਨਸ਼ਾ ਛੁਡਾਊ ਕੇਂਦਰ ਹੈ, ਜਿਥੋਂ ਦੇ ਕੁਸ਼ਲ ਸਟਾਫ ਵੱਲੋਂ ਨਾ ਸਿਰਫ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਬਲਕਿ ਉਨ੍ਹਾਂ ਦੇ 100 ਫੀਸਦੀ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਦੌਰਾਨ ਕੇਂਦਰ ਵਿਚ ਦਾਖ਼ਲ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਜੰਗ ਵਿਚ ਨੌਜਵਾਨਾਂ ਨੇ ਅੱਗੇ ਆ ਕੇ ਜੋ ਹੌਸਲਾ ਦਿਖਾਇਆ ਹੈ, ਉਸ ਨਾਲ ਆਉਣ ਵਾਲੇ ਸਮੇਂ ਵਿਚ ਜਲਦ ਹੀ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਦਾ ਸਮੁੱਚਾ ਸਟਾਫ਼ ਵਧਾਈ ਦਾ ਪਾਤਰ ਹੈ, ਜਿਨ੍ਹਾਂ ਨੇ ਕੇਂਦਰ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਚਲਾ ਕੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਇਹ ਕੇਂਦਰ ਪੂਰੇ ਪੰਜਾਬ ਦਾ ਮਾਰਗ ਦਰਸ਼ਨ ਕਰੇਗਾ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਪੰਜਾਬ ਦੇ ਹੋਰ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਹੁਸ਼ਿਆਰਪੁਰ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦਾ ਮੁਆਇਨਾ ਵੀ ਕੀਤਾ ਅਤੇ ਸਾਫ਼-ਸਫ਼ਾਈ, ਦਵਾਈਆਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਕਰਕੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣਾ ਹੈ। ਇਸ ਮੋਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਡੁਮਾਣਾ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਰਾਜੇਸ਼ਵਰ ਦਿਆਲ ਬੱਬੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਪ੍ਰਿੰਸੀਪਲ ਫੂਡ ਕਰਾਫ਼ਟ ਇੰਸਟੀਚਿਊਟ ਜਗਨ, ਰੋਜ਼ਗਾਰ ਵਿਭਾਗ ਦੇ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ, ਅਜੀਤ ਸਿੰਘ ਲੱਕੀ ਤੋਂ ਇਲਾਵਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਸਮੂਹ ਸਟਾਫ਼ ਮੌਜੂਦ ਸੀ।
ਫੋਟੋ ਕੈਪਸ਼ਨ :-ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਚ ਕਰਵਾਏ ਜਾਣ ਵਾਲੇ ਦੋ ਨਵੇਂ ਸਕਿੱਲ ਕੋਰਸਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ।