Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਲੋਕ ਅਰਪਿਤ

ਵਿਧਾਇਕ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਲੋਕ ਅਰਪਿਤ

ਦਸੂਹਾ / ਹੁਸ਼ਿਆਰਪੁਰ (ਚੌਧਰੀ) 

–13 ਲੱਖ ਦੀ ਲਾਗਤ ਨਾਲ ਬਣਿਆ ਖੇਡ ਮੈਦਾਨ, ਪਾਰਕ ਅਤੇ ਜਿੰਮ ਹਰੇਕ ਵਰਗ ਲਈ ਬਣੇਗਾ ਵਰਦਾਨ

13 ਅਕਤੂਬਰ :ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੱਲੋਂ ਹਲਕੇ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਅਤੇ ਜਿੰਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਖੇਡ ਪਾਰਕ ਵਿਚ ਵਾਲੀਬਾਲ ਗਰਾਊਂਡ ਤੋਂ ਇਲਾਵਾ ਸੈਰ ਕਰਨ ਲਈ ਪਾਰਕ ਅਤੇ ਨੌਜਵਾਨਾਂ ਲਈ ਅਤਿ-ਆਧੁਨਿਕ ਜਿੰਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਇਲਾਕੇ ਦੇ ਸਾਰੇ ਵਰਗਾਂ ਲਈ ਇਕ ਬਿਹਤਰੀਨ ਥਾਂ ਬਣੀ ਹੈ, ਜਿਥੇ ਲੋਕ ਆਪਣੇ ਕੀਮਤੀ ਸਮੇਂ ਦਾ ਉਪਯੋਗ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਦਸੂਹਾ ਹਲਕੇ ਵਿਚ ਇਹ ਅਜਿਹਾ ਦੂਸਰਾ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ, ਜੋ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਪਾਰਕ ਪੰਜਾਬ ਨੂੰ ਰੰਗਲਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਜਿਥੇ ਪੰਜਾਬ ਦੇ ਲੋਕ ਸਿਹਤਮੰਦ ਰਹਿਣਗੇ, ਉਥੇ ਨੌਜਵਾਨ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਇਕ ਨਰੋਏ ਅਤੇ ਵਧੀਆ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਦੇਣਗੇ। ਇਲਾਕੇ ਦੇ ਲੋਕਾਂ ਨੂੰ ਇਹ ਬਿਹਤਰੀਨ ਸੌਗਾਤ ਮੁਹੱਈਆ ਕਰਵਾਉਣ ਲਈ ਸਮੁੱਚੇ ਪਿੰਡਾਂ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ, ਸਰਪੰਚ ਸਤਵਿੰਦਰ ਕੌਰ, ਦਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਨੰਬਰਦਾਰ ਲਸ਼ਕਰ ਸਿੰਘ, ਦਇਆ ਸਿੰਘ, ਪਰਗਟ ਸਿੰਘ, ਸੰਦੀਪ ਢਿੱਲੋਂ, ਜਰਨੈਲ ਸਿੰਘ ਸੈਕਟਰੀ, ਮੋਹਣ ਲਾਲ, ਅੰਮ੍ਰਿ੍ਰਤਪਾਲ ਸਿੰਘ, ਸਤਪਾਲ ਸਿੰਘ ਸਿਆਣ, ਗੁਰਪ੍ਰੀਤ ਸਿੰਘ ਕੱਲੋਵਾਲ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਹੀਰਾਹਰ, ਬਲਤੇਜ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

ਫੋਟੋ ਕੈਪਸ਼ਨ : ਦਸੂਹਾ ਹਲਕੇ ਦੇ ਪਿੰਡ ਤਿਹਾੜਾ ਵਿਖੇ ਖੇਡ ਪਾਰਕ ਅਤੇ ਜਿੰਮ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ, ਆਲੀਸ਼ਾਨ ਖੇਡ ਪਾਰਕ ਦੇ ਵੱਖ-ਵੱਖ ਦ੍ਰਿਸ਼।