Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਚੰਡੀਗੜ੍ਹ ਵਿੱਚ ਏਕਤਾ ਮੀਟਿੰਗ ਹੋਈ ਸਫਲ : ਮਨਜੀਤ ਸਿੰਘ ਖਾਨਪੁਰ

ਚੰਡੀਗੜ੍ਹ ਵਿੱਚ ਏਕਤਾ ਮੀਟਿੰਗ ਹੋਈ ਸਫਲ : ਮਨਜੀਤ ਸਿੰਘ ਖਾਨਪੁਰ

ਗੜ੍ਹਦੀਵਾਲਾ (ਚੌਧਰੀ) 

19 ਅਕਤੂਬਰ : ਪੰਜ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ, ਰਾਜੇਵਾਲ ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਸੰਘਰਸ਼ ਕਮੇਟੀ ਦੇ ਆਗੂਆਂ, ਸਰਦਾਰ ਬਲਵੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕਮਲ ਪ੍ਰੀਤ ਸਿੰਘ ਪੰਨੂ, ਭਾਰਤੀ ਕਿਸਾਨ ਯੂਨੀਅਨ ਦੇ ਬੋਗ ਸਿੰਘ, ਮਾਨਸਾ, ਅਤੇ ਹਰਜਿੰਦਰ ਸਿੰਘ ਟਾਂਡਾ, ਆਪਣੀਆਂ ਯੂਨੀਅਨੀਆਂ ਦੇ ਪ੍ਰਧਾਨਾਂ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਇਕ ਮੀਟਿੰਗ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਕਿਸਾਨ ਆਗੂਆਂ ਤੇ ਵਰਕਰਾਂ ਦੀ ਵੱਡੀ ਗਿਣਤੀ ਵਿੱਚ ਕੀਤੀ ਗਈ। ਇਸ ਸਮੇਂ ਰਾਜੇਵਾਲ ਨੇ ਕਿਹਾ ਕਿ ਅੱਠ ਅਕਤੂਬਰ ਨੂੰ ਜਲੰਧਰ ਵਿਖੇ ਡਾਕਟਰ ਸਵਾਮੀ ਨਾਥਨ ਦੇ ਭੋਗ ਤੇ ਸਮਾਗਮ ਸਮੇਂ ਏਕਤਾ ਦਾ ਸੱਦਾ ਦਿੱਤਾ ਗਿਆ ਸੀ ਅੱਜ ਸਰਬ ਸੰਮਤੀ ਨਾਲ ਏਕਤਾ ਪ੍ਰਕਿਰਿਆ ਸ਼ੁਰੂ ਕਰਨ ਲਈ ਮੀਟਿੰਗ ਬੁਲਾਈ ਗਈ ਵੱਖ ਵੱਖ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ ਜਿਨਾਂ ਨੇ ਜਿਨਾਂ ਦੇ ਜਿਹੜੀਆਂ ਜਥੇਬੰਦੀਆਂ ਸ਼ਾਮਿਲ ਹੋਈਆਂ ਉਹਨਾਂ ਨੇ 32 ਕਿਸਾਨ ਯੂਨੀਅਨ ਇੱਕ ਮੁਠ ਕਰਨ ਦਾ ਵਾਅਦਾ ਕੀਤਾ । ਇਸ ਸਮੇਂ ਪਹਿਲਾਂ ਤੋਂ ਨੀਅਤ ਪ੍ਰੋਗਰਾਮ ਦੁਆਰਾ ਸੰਯੁਕਤ ਕਿਸਾਨ ਮੋਰਚੇ ਦੁਆਰਾ 26, 27, 28 ਨਵੰਬਰ ਨੂੰ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਫੈਸਲਾ ਵੀ ਕੀਤਾ ਗਿਆ ਇਸ ਸਮੇਂ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਖਾਨਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਲੰਧਰ ਦੇ ਪ੍ਰਧਾਨ ਮਨਦੀਪ ਸਿੰਘ ਸਮਰਾ, ਕੌਮੀ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ, ਜਰਨੈਲ ਸਿੰਘ ਮੱਲੀ, ਇੱਕਬਾਲ ਸਿੰਘ ਮਾਂਗਾ, ਤਰਸੇਮ ਸਿੰਘ ਖਾਨਪੁਰ, ਕੁਲਦੀਪ ਸਿੰਘ ਕਨੇਡਾ, ਦਿਲਬਾਗ ਸਿੰਘ, ਰਸ਼ਪਾਲ ਸਿੰਘ ਜੇਈ, ਚਰਨਜੀਤ ਸਿੰਘ, ਗੁਰ ਚੇਤਨ ਸਿੰਘ ਮੋਬਾਈ, ਹਰਪਾਲ ਸਿੰਘ ਢੰਡੌਰ, ਕੁਲਦੀਪ ਸਿੰਘ ਘੱਕੇਵਾਲ, ਬਲਵਿੰਦਰ ਸਿੰਘ ਫਤਿਹਪੁਰ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ ਸਨ।

error: copy content is like crime its probhihated