Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਅਣਪਛਾਤੇ ਚੋਰਾਂ ਵਲੋਂ ਦੋ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਚੁੱਕ ਕੇ ਹੋਏ ਰਫੂਚੱਕਰ

ਅਣਪਛਾਤੇ ਚੋਰਾਂ ਵਲੋਂ ਦੋ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਚੁੱਕ ਕੇ ਹੋਏ ਰਫੂਚੱਕਰ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

21 ਅਕਤੂਬਰ : ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਮਿਰਜਾਪੁਰ ਅਤੇ ਪਿੰਡ ਕੰਢਾਲੀਆਂ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਦੋ ਗੁਰਦੁਆਰਾ ਸਾਹਿਬ ਨੂੰ ਆਪਣਾ ਨਿਸ਼ਾਨਾ ਬਣਾਉਦੇ ਹੋਏ ਦੋਵੇਂ ਗੁਰੂ ਘਰਾਂ ਦੀਆਂ ਗੋਲਕਾਂ ਚੁੱਕ ਕੇ ਰਫੂਚੱਕਰ ਹੋਣ ਦਾ ਦਾ ਸਮਾਚਾਰ ਮਿਲੀਆ ਹੈ। ਇਸ ਸਬੰਧੀ ਗੁਰਦੁਆਰਾ ਦੇ ਪ੍ਰਧਾਨ ਬਲਵੀਰ ਸਿੰਘ ਨੇ ਦਸਿਆ ਕਿ ਬੀਤੀ ਰਾਤ ਤੜਕਸਾਰ ਅਣਪਛਾਤੇ ਚੋਰਾਂ ਵਲੋਂ ਉੱਕਤ ਗੁਰਦੁਆਰਾ ਸਾਹਿਬ ਦੀ ਕੰਧ ਟੱਪਕੇ ਮੇਨ ਦਰਵਾਜ਼ੇ ਦੇ ਜਿੰਦਰੇ ਤੋੜ ਕੇ ਅੰਦਰ ਪਈ ਗੋਲਕ ਚੋਰੀ ਕਰਕੇ ਲੈ ਗਏ। ਜਦੋਂ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਪ੍ਰਕਾਸ਼ ਕਰਨ ਲਈ ਗਿਆ ਤਾਂ ਉਸਨੇ ਗੁਰਦੁਆਰਾ ਸਾਹਿਬ ਦੇ ਜਿੰਦਰੇ ਟੁੱਟੇ ਵੇਖਕੇ ਕਮੇਟੀ ਨੂੰ ਸੂਚਨਾ ਦਿੱਤੀ ਤਾਂ ਜਾਕੇ ਵੇਖਿਆ ਤਾਂ ਚੋਰਾਂ ਨੇ ਗੁਰਦੁਆਰਾ ਸਾਹਿਬ ਦੇ ਤਾਲੇ ਤੋੜਕੇ ਅੰਦਰੋਂ ਗੋਲਕ ਚੁੱਕ ਕੇ ਰਫੂਚੱਕਰ ਹੋ ਗਏ ਸਨ।

ਦੇਖੋ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਨੂੰ ਕਿਵੇਂ ਚੁੱਕ ਕੇ ਲੈ ਜਾਂਦੇ ਚੋਰ 

ਉਨ੍ਹਾਂ ਦੱਸਿਆ ਕਿ ਚੋਰ ਗੁਰੂ ਘਰ ਦੇ ਗੋਲਕ ਗੁਰਦੁਆਰਾ ਸਾਹਿਬ ਤੋ ਕੁੱਝ ਦੂਰੀ ਤੇ ਲਿਜਾਕੇ ਉਸ ਗੋਲਕ ਦਾ ਜਿੰਦਰਾ ਤੋੜਕੇ ਲਗਭਗ 10 ਹਜਾਰ ਰੁਪਏ ਚੋਰੀ ਕਰਕੇ ਲੈ ਗਏ।ਇਸ ਤਰ੍ਹਾਂ ਪਿੰਡ ਮਿਰਜਾਪੁਰ ਲਿੰਕ ਰੋਡ ਤੇ ਸਥਿਤ ਗੁਰਦੁਆਰਾ ਦੇ ਸੇਵਾਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਮੇਨ ਦਰਵਾਜ਼ੇ ਦੇ ਜਿੰਦਰੇ ਤੋੜਕੇ ਅਤੇ ਗੁਰੂ ਘਰ ਵਿਚ ਰੱਖੀ ਗੋਲਕ ਦਾ ਜਿੰਦਰਾ ਤੋੜਕੇ 3 ਹਜਾਰ ਰੁਪਏ ਦੇ ਕਰੀਬ ਚੋਰੀ ਕਰਕੇ ਲੈ ਗਏ। ਇਸ ਤੋਂ ਇਲਾਵਾ ਬੀਤੀ ਰਾਤ ਪਿੰਡ ਕੰਢਾਲੀਆਂ ਲਿੰਕ ਰੋਡ ਤੇ ਸਥਿਤ ਗੁਰਦਵਾਰਾ ਸਾਹਿਬ ਦੇ ਵੀ ਚੋਰਾਂ ਵਲੋਂ ਜਿੰਦਰੇ ਤੋੜੇ ਗਏ ਅਤੇ ਅੰਦਰੋਂ ਗੋਲਕ ਵਿਚੋਂ ਮਾਇਆ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ ।ਇਸ ਸਬੰਧੀ ਸਰਪੰਚ ਪ੍ਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਉੱਕਤ ਗੁਰਦੁਆਰਾ ਸਾਹਿਬ ਦੇ ਮੇਨ ਦਰਵਾਜ਼ੇ ਦਾ ਤਾਲਾ ਤੋੜਕੇ ਅੰਦਰੋਂ ਗੋਲਕ ਦਾ ਜਿੰਦਰਾ ਤੋੜ ਕੇ ਗੋਲਕ ਵਿਚੋਂ ਲਗਭਗ 8 ਹਜਾਰ ਰੁਪਏ ਚੋਰ ਚੋਰੀ ਕਰਕੇ ਲੈ ਗਏ।ਜਿਸ ਸਬੰਧੀ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।ਉੱਕਤ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਚੋਰਾਂ ਦੀਆਂ ਵੀਡੀਓ ਉੱਕਤ ਤਿੰਨੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ।ਸੂਚਨਾ ਮਿਲਦੇ ਹੀ ਗੜ੍ਹਦੀਵਾਲਾ ਪੁਲਿਸ ਦੇ ਸਬਅਇੰਸਪੈਕਟਰ ਅਜੀਤ ਸਿੰਘ ਮੌਕੇ ਤੇ ਪਹੁੰਚ ਸਾਰੀ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਅਣਪਛਾਤੇ ਚੋਰਾਂ ਤੱਕ ਪਹੁੰਚ ਪਾਉਂਦੀ ਹੈ ਕਿ ਨਹੀਂ ਜਾਂ ਫਿਰ ਮਾਮਲਾ ਐਫ ਆਈ ਆਰ ਤੱਕ ਹੀ ਸੀਮਤ ਰਿਹ ਜਾਵੇਗਾ।

 

error: copy content is like crime its probhihated