Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਲਾਕ ਪੱਧਰੀ ਖੇਡਾਂ ‘ਚ ਕਲਸਟਰ ਧੁੱਗਾ ਕਲਾਂ ਦੇ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ

ਬਲਾਕ ਪੱਧਰੀ ਖੇਡਾਂ ‘ਚ ਕਲਸਟਰ ਧੁੱਗਾ ਕਲਾਂ ਦੇ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ

ਗੜ੍ਹਦੀਵਾਲਾ (ਚੌਧਰੀ) 

21 ਅਕਤੂਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪ੍ਰਾਈਮਰੀ ਸਕੂਲਾਂ ਦੀਆਂ ਬਲਾਕ ਟਾਂਡਾ -2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਵਿਖੇ ਕਰਵਾਈਆਂ ਗਈਆਂ । ਇਸ ਵਿੱਚ ਕਲਸਟਰ ਧੁੱਗਾ ਕਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਅਤੇ ਕਲਸਟਰ ਦੇ ਵਿਦਿਆਰਥੀਆਂ ਨੇ ਸਭ ਤੋਂ ਵੱਧ ਇਨਾਮ ਜਿੱਤ ਕੇ ਓਵਰ ਆਲ ਟਰਾਫੀ ਤੇ ਕਬਜ਼ਾ ਕੀਤਾ। ਸੈਂਟਰ ਹੈਡ ਟੀਚਰ ਧੁੱਗਾ ਕਲਾਂ ਸ੍ਰੀ ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਤਾਂ ਜੋ ਜ਼ਿਲਾ ਲੈਵਲ ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਸਕੇ । ਇਸ ਮੌਕੇ ਕੋਚ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਕਲਸਟਰ ਦੇ ਵਿਦਿਆਰਥੀਆਂ ਨੇ 100 ਮੀਟਰ( ਲੜਕੀਆਂ), 200 ਮੀਟਰ (ਲੜਕੇ),ਲੰਬੀ ਛਾਲ (ਲੜਕੀਆਂ),ਜਿਮਨਾਸਟਿਕ, ਰਿਲੇਅ ਦੌੜ (ਲੜਕੀਆਂ), ਕਬੱਡੀ ( ਲੜਕੀਆਂ),ਸ਼ਾਟ ਪੁੱਟ (ਲੜਕੇ),ਅਤੇ ਕਬੱਡੀ ਸਰਕਲ ਸਟਾਈਲ (ਲੜਕੇ) ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 400 ਮੀਟਰ ( ਲੜਕੇ),400 ਮੀਟਰ (ਲੜਕੀਆਂ), ਰਿਲੇਅ ਦੌੜ (ਲੜਕੇ),ਲੰਬੀ ਛਾਲ ( ਲੜਕੀਆਂ),ਕੁਸ਼ਤੀ 30 KG ਅਤੇ ਯੋਗਾ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ ਇਸ ਮੌਕੇ ਹੈਡ ਟੀਚਰ ਵਰਿੰਦਰ ਸਿੰਘ, ਅਨੀਤਾ ਸੈਣੀ ਅਤੇ ਅਧਿਆਪਕ ਸੰਜੀਵ ਕੁਮਾਰ, ਮੀਨਾ ਕੁਮਾਰੀ ,ਰਾਜ ਰਾਣੀ, ਅਮਨਦੀਪ ਕੌਰ, ਗੁਰਮੀਤ ਕੌਰ, ਪਰਮੀਤ ਕੌਰ ਆਦਿ ਹਾਜ਼ਰ ਸਨ