Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਜਲ ਸਪਲਾਈ ਇਨਲਿਸਟਮੈਂਟ ਠੇਕਾ ਕਾਮਿਆ ਵੱਲੋਂ ਦੁਸਹਿਰੇ ਤੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ*

*ਜਲ ਸਪਲਾਈ ਇਨਲਿਸਟਮੈਂਟ ਠੇਕਾ ਕਾਮਿਆ ਵੱਲੋਂ ਦੁਸਹਿਰੇ ਤੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ*

ਹੁਸ਼ਿਆਰਪੁਰ (ਬਿਊਰੋ )

21 ਅਕਤੂਬਰ : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇਨਲਿਸਟਮੈਂਟ ਕੰਟਰੈਕਟ ਵਰਕਰ ਕਮੇਟੀ ਪੰਜਾਬ ਵਲੋਂ ਅੱਜ ਆਪਣੀਆ ਹੱਕੀ ਮੰਗਾਂ ਦੇ ਸੰਬੰਧ ਵਿੱਚ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਅਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਦੀ ਪ੍ਰਧਾਨਗੀ ਹੇਠ ਵਰਕਰਾ ਵਲੋ ਇਕੱਤਰ ਹੋ ਕੇ ਵਿਭਾਗ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਦਫਤਰ ਹੁਸ਼ਿਆਰਪੁਰ ਵਿਖੇ ਸੈਸ਼ਨ ਚੌਂਕ ਜਾ ਕੇ ਉਹਨਾਂ ਦੇ ਪੀਏ ਮਨੀਸ਼ ਸ਼ਰਮਾ ਨੂੰ ਕਮੇਟੀ ਦਾ ਮੰਗ ਪੱਤਰ ਦਿੱਤਾ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਹੱਲ ਕਰਵਾਉਣ ਲਈ ਮੀਟਿੰਗ ਦੇ ਸਮੇਂ ਦੀ ਮੰਗ ਕੀਤੀ, ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਮੰਤਰੀ ਜੀ ਦੇ ਨਾਂ ਮੰਗ ਪੱਤਰ ਭੇਜੇ ਗਏ ਸਨ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਹਨਾਂ ਇਨਲਿਸਟਮੈਂਟ ਠੇਕਾ ਵਰਕਰ ਜੋ ਨਿਗੁਣੀਆ ਤਨਖਾਹ ਤੇ ਕੰਮ ਕਰਦੇ ਵਰਕਰ ਜੌ ਇਕ ਵਰਕਰ ਪੰਜ ਪੰਜ ਪੋਸਟਾਂ ਦਾ ਕੰਮ ਕਰਦਾ ਹੈ! ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਵਿਭਾਗ ਜਲ ਸਪਲਾਈ ਦੇ ਉੱਚ ਅਧਿਕਾਰੀ ਇਹਨਾਂ ਵਰਕਰਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਅਤੇ ਉਹਨਾਂ ਦੀ ਤਨਖਾਹਾਂ ਵਿੱਚ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ ਇਸ ਲਈ ਵਰਕਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ, ਇਸ ਲਈ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਮੰਤਰੀ ਸਾਹਿਬ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ ਤਾਂ ਕਮੇਟੀ ਵੱਲੋਂ ਦੁਸ਼ਹਿਰੇ ਦੇ ਪਵਿੱਤਰ ਦਿਨ ਤੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਇਸ ਸਮੇਂ ਹਾਜ਼ਰ ਸਾਥੀ ਕੁਲਵਿੰਦਰ ਸਿੰਘ ਬਲਜਿੰਦਰ ਸਿੰਘ ਕਮਲਜੀਤ ਸਿੰਘ ਰਣਜੀਤ ਸਿੰਘ ਸ਼ਾਮ ਸੁੰਦਰ ਅਜੇ ਕੁਮਾਰ ਹਰਜੀਤ ਸਿੰਘ ਦਿਲਬਾਗ ਸਿੰਘ ਅਸ਼ੋਕ ਕੁਮਾਰ ਸ਼ਰਨਜੀਤ ਸਿੰਘ ਅਨਿਲ ਕੁਮਾਰ ਰਵਿੰਦਰ ਕੁਮਾਰ ਸਤੀਸ਼ ਕੁਮਾਰ ਸੁਰਿੰਦਰ ਸਿੰਘ ਕਮਲ ਜੋੜਾ ਆਦਿ ਸਾਥੀ ਹਾਜ਼ਰ ਸਨ।