Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਦਸੂਹਾ ਨੇ ਐਚ.ਡੀ.ਐੱਫ.ਸੀ ਬੈਂਕ ਦਸੂਹਾ ਦੇ ਸਹਿਯੋਗ ਨਾਲ ਲਗਾਇਆ ਖੂਨਦਾਨ ਕੈਂਪ

ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਦਸੂਹਾ ਨੇ ਐਚ.ਡੀ.ਐੱਫ.ਸੀ ਬੈਂਕ ਦਸੂਹਾ ਦੇ ਸਹਿਯੋਗ ਨਾਲ ਲਗਾਇਆ ਖੂਨਦਾਨ ਕੈਂਪ

ਦਸੂਹਾ (ਚੌਧਰੀ) 

27 ਅਕਤੂਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਐਨ.ਐਸ.ਐਸ ਯੂਨਿਟ ਅਤੇ ਐਚ.ਡੀ.ਐੱਫ.ਸੀ ਬੈਂਕ ਦਸੂਹਾ ਦੇ ਬ੍ਰਜੇਸ਼ ਕੁਮਾਰ, ਯੋਗੇਸ਼ ਕੁਮਾਰ ਅਤੇ ਰਾਜੇਸ਼ ਕੁਮਾਰ ਦੇ ਸਹਿਯੋਗ ਨਾਲ ਸਤਿਅਮ ਹਸਪਤਾਲ ਜਲੰਧਰ ਦੀ ਟੀਮ ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਰੋਹਿਤ ਕੁਮਾਰ ਦੇ ਦੁਆਰਾ ਲਗਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਖੁਦ ਖੂਨਦਾਨ ਕਰਕੇ ਵਿਦਿਆਰਥੀਆਂ ਨੂੰ ਉਦਾਹਰਣ ਦਿੰਦੇ ਹੋਏ ਕਿਹਾ ਕਿ ਅੱਜ ਦੇ ਸਮਾਜ ਵਿੱਚ ਖੂਨਦਾਨ ਨੂੰ ਮਹਾਦਾਨ ਸਮਝਿਆ ਜਾਂਦਾ ਹੈ। ਅੱਜ ਵੀ ਸਾਡੇ ਦੇਸ਼ ਵਿੱਚ ਖੂਨ ਦਾਨ ਕਰਨ ਵਾਲਿਆਂ ਦੀ ਕਮੀ ਹੈ ਅਤੇ ਬਲੱਡ ਬੈਂਕਾਂ ਵਿੱਚ ਖੂਨ ਦੀ ਘਾਟ ਕਾਰਨ ਕਈ ਲੋੜਵੰਦ ਮਰੀਜਾਂ ਨੂੰ ਆਪਣੀ ਜਿੰਦਗੀ ਤੋਂ ਹੱਥ ਧੋਣੇ ਪੈਂਦੇ ਹਨ। ਇਸ ਕਰਕੇ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਤਾਂ ਜੋ ਲੋੜਵੰਦ ਮਰੀਜ਼ਾਂ ਦੀ ਕੀਮਤੀ ਜਿੰਦਗੀ ਨੂੰ ਬਚਾਇਆ ਜਾ ਸਕੇ। ਇਸ ਖੂਨਦਾਨ ਕੈਂਪ ਵਿੱਚ 50 ਯੂਨਿਟ ਖੂਨ ਦਾਨ ਦਿੱਤਾ ਗਿਆ। ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਨਵਿੰਦਰ ਸਿੰਘ ਅਤੇ ਜੋਤੀ ਨੇ ਖੂਨਦਾਨ ਕੀਤਾ ਅਤੇ ਵਿਦਿਆਰਥੀਆਂ ਵਿੱਚ ਸ਼ਵੇਤਾ, ਨਵਦੀਪ ਸਿੰਘ, ਏਕਮਜੀਤ ਸਿੰਘ, ਰਾਜਵੀਰ ਸਿੰਘ, ਸੰਜੀਵ ਕੁਮਾਰ, ਗੁਰਪਾਲ ਸਿੰਘ, ਸਰਵਜੀਤ ਸਿੰਘ, ਹਰਸ਼ਦੀਪ ਸਿੰਘ, ਯੁਵਰਾਜ ਸਿੰਘ, ਸੁਖਦੀਪ ਸਿੰਘ, ਉਪਿੰਦਰਜੀਤ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ ਆਦਿ ਵਿਦਿਆਰਥੀਆਂ ਨੇ ਖ਼ੂਨਦਾਨ ਕੈਂਪ ਵਿੱਚ ਭਾਗ ਲਿਆ।

ਫੋਟੋ : ਖੂਨਦਾਨ ਕੈਂਪ ‘ਚ ਖੂਨਦਾਨ ਕਰਦੇ ਹੋਏ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਭੇਂਟ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਯੋਗੇਸ਼ ਕੁਮਾਰ।
error: copy content is like crime its probhihated